ਅਫ਼ਗਾਨਿਸਤਾਨ ‘ਚ ਫਸੇ 46 ਅਫਗਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਉਥੋਂ ਕੱਢਿਆ ਗਿਆ ਹੈ।

ਸਿੱਖ ਭਾਈਚਾਰੇ ਦੇ ਮੈਂਬਰ ਕਾਬੁਲ ਤੋਂ ਤਿੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਪਰਤੇ ਹਨ।

ਭਾਰਤ ਏਅਰ ਫੋਰਸ ਦੇ ਜਹਾਜ਼ ਰਾਹੀਂ ਇਨ੍ਹਾਂ ਦੀ ਵਾਪਸੀ ਹੋੋਈ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਰਾਹੀਂ ਕੁਝ ਭਾਰਤੀ ਨਾਗਰਿਕਾਂ ਦੇ ਨਾਲ 46 ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਕੱਢਿਆ ਗਿਆ ਹੈ। ਚੰਡੇਕ ਨੇ ਕਿਹਾ ਕਿ ਅਫਗਾਨ ਸਿੱਖ ਅਤੇ ਹਿੰਦੂ ਵੀ ਆਪਣੇ ਨਾਲ ਤਿੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਹਨ।

Spread the love