ਪ੍ਰਾਈਮ ਏਸ਼ੀਆ ਨਿਊਜ਼

ਮਲੋਟ, 23 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਲੋਟ ਪੁੱਜਣ ਉਤੇ ਕਿਸਾਨਾਂ ਵਲੋਂ ਝੰਡੀਆਂ ਲੈ ਕੇ ਵਿਰੋਧ ਕੀਤਾ ਗਿਆ। ਆਪਣੀ 100 ਦਿਨਾਂ ਦੀ ਪੰਜਾਬ ਯਾਤਰਾ ਪ੍ਰੋਗਰਾਮ ਦੇ ਤਹਿਤ ਅਕਾਲੀ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਪੁੱਜੇ ਸੁਖਬੀਰ ਬਾਦਲ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਾਲੀਆਂ ਝੰਡੀਆਂ ਵਿਖਾਈਆਂ। ਇਸ ਮੌਕੇ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

ਇਸ ਤੋਂ ਪਹਿਲਾਂ ਸਥਾਨਕ ਅਕਾਲੀ ਆਗੂਆਂ ਵਲੋਂ ਸੁਖਬੀਰ ਬਾਦਲ ਦਾ ਸਵਾਗਤ ਕਰਦਿਆਂ ਇੱਕ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਹਲਕਾ ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਦਿਆਂ 2022 ਵਿਚ ਆਪਣੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ।

Spread the love