ਪ੍ਰਾਈਮ ਏਸ਼ੀਆ ਨਿਊਜ਼

ਚੰਡੀਗੜ੍ਹ,23 ਅਗਸਤ

ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਕੋਟਕਪੂਰਾ ਗੋਲੀਕਾਂਡ ਮਾਮਲੇ ਚ ਸਿੰਗਲ ਬੈਂਚ ਦੇ ਫੈਸਲੇ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਹਾਈਕੋਰਟ ਪਹੁੰਚੇ।

ਉਨ੍ਹਾਂ ਹਾਈਕੋਰਟ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ 7 ਦਸੰਬਰ ਤੱਕ ਜਵਾਬ ਮੰਗਿਆ ਹੈ।

ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਮਵਾਰ ਨੂੰ ਬੇਅਦਬੀ ਮਾਮਲੇ ਵਿੱਚ ਸਿੰਗਲ ਜੱਜ ਬੈਂਚ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੁੱਧ ਅਪੀਲ ਦਾਇਰ ਕੀਤੀ। ਸਿੰਗਲ ਜੱਜਾਂ ਦੇ ਬੈਂਚ ਨੇ ਕੁੰਵਰ ਪ੍ਰਤਾਪ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਵਾਲੀ ਰਿਪੋਰਟ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਵਿਰੁੱਧ ਕੁਝ ਸਖਤ ਟਿੱਪਣੀਆਂ ਕੀਤੀਆਂ ਸਨ।

ਬੈਂਚ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਇੱਕ ਨਵੀਂ ਐੱਸਆਈਟੀ ਬਣਾਈ ਜਾਵੇ ਪਰ ਉਸ ‘ਚ ਕੁੰਵਰ ਵਿਜੇ ਪ੍ਰਤਾਪ ਮੈਂਬਰ ਨਹੀਂ ਹੋਣੇ ਚਾਹੀਦੇ। ਕਿਉਂਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਪੱਖਪਾਤੀ ਹੈ। ਬੀਤੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਨੌਤੀ ਦਿੱਤੀ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਸ ਲਈ SLP ਫਾਈਲ ਕਰ ਦਿੱਤੀ ਗਈ। ਇਸ ‘ਤੇ ਆਉਣ ਵਾਲੇ ਦਿਨਾਂ ‘ਚ ਸੁਣਵਾਈ ਹੋਵੇਗੀ।

Spread the love