ਪ੍ਰਾਈਮ ਏਸ਼ੀਆ ਨਿਊਜ਼

ਸ੍ਰੀ ਮੁਕਤਸਰ ਸਾਹਿਬ ,23 ਅਗਸਤ

ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

ਇਹ ਪ੍ਰਗਟਾਵਾ ਹਰਿਆਣਾ ਦੇ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਡੂਨੀਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੈਂ ਅਜੇ ਵੀ ਕਿਸਾਨੀ ਅੰਦੋਲਨ ‘ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੰਨੇ ਦਾ ਰੇਟ ਯੂ.ਪੀ. ਅਤੇ ਹਰਿਆਣਾ ਨਾਲੋਂ ਵੀ ਬਹੁਤ ਘੱਟ ਹੈ। ਜਿਸ ਕਾਰਨ ਕਿਸਾਨ ਭਾਰੀ ਨਿਰਾਸ਼ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੰਨੇ ਦਾ ਰੇਟ ਘੱਟ ਤੋਂ ਘੱਟ 400 ਰੁਪਏ ਪ੍ਰਤੀ ਕੁਇੰਟਲ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਚਡੂਨੀ ਨੇ ਕਿਹਾ ਕਿ ਮੈਂ ਪੰਜਾਬ ‘ਚ ਚੋਣ ਨਹੀਂ ਲੜਾਂਗਾ ਅਤੇ ਮੇਰੇ ਵਲੋਂ ਸਿਰਫ਼ ਕਿਸਾਨਾਂ ਨੂੰ ਆਪਣੀ ਵੱਖਰੀ ਪਾਰਟੀ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਇਸ ਸਮੇਂ ਤੀਜੇ ਬਦਲਾਅ ਦੀ ਮੰਗ ਕਰ ਰਿਹਾ ਹੈ।

Spread the love