ਅਫ਼ਗਾਨਿਸਤਾਨ ਦੇ ਹਾਲਾਤਾਂ ‘ਤੇ ਹੋਰ ਮਸਲਿਆਂ ‘ਤੇ ਗੱਲਬਾਤ ਲਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ 26 ਅਗਸਤ ਨੂੰ ਵੱਖ ਵੱਖ ਸਿਆਸੀ ਧਿਰਾਂ ਦੇ ਸੰਸਦੀ ਆਗੂਆਂ ਨਾਲ ਇੱਕ ਮੀਟਿੰਗ ਰੱਖੀ ਹੈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਇਹ ਬੈਠਕ ਵੀਰਵਾਰ ਸਵੇਰੇ 11 ਵਜੇ ਸੰਸਦ ਭਵਨ ਅਨੈਕਸੀ ’ਚ ਹੋਵੇਗੀ।

ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਮੀਟਿੰਗ ਵਿੱਚ ਹਿੱਸਾ ਲੈਣਗੇ।ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਫ਼ਗਾਨਿਸਤਾਨ ਦੇ ਹਾਲਾਤ ਤੋਂ ਜਾਣੂ ਕਰਾਉਣ।

Spread the love