ਪੰਜਾਬੀ ਗਾਇਕ ਗੁਰਦਾਸ ਮਾਨ ਮੁੜ ਤੋਂ ਨਵੇਂ ਵਿਵਾਦ ‘ਚ ਘਿਰ ਗਏ ਹਨ।

ਬੀਤੇ ਦਿਨੀਂ ਨਕੋਦਰ ਸਥਿਤ ਇੱਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕੀਤੀ ਸੀ ਤੇ ਲਾਡੀ ਸ਼ਾਹ ਨੂੰ ਉਨ੍ਹਾਂ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ।

ਜਿਸ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਸੀ। ਉਥੇ ਹੀ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੇ ਇਸ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਗੁਰਦਾਸ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ ।

ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਫਾਈ ਪੇਸ਼ ਕੀਤੀ ਹੈ | ਗੁਰਦਾਸ ਮਾਨ ਦਾ ਕਹਿਣਾ ਹੈ ਕਿ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ | ਗੁਰੂ ਸਾਹਿਬਾਨਾਂ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।

Spread the love