ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਾ ਵਾਜਬ ਸ਼ਰਤਾਂ ਲਾਉਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਪੰਜਾਬ ਦੇ ਝੋਨੇ ਨੂੰ ਖਰੀਦ ਲਈ ਸਹੀ ਨਾ ਹੋਣ ਦੇ ਦੋਸ਼ ਲਾਉਣ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਹਾਲਾਤ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਇਥੇ ਪੰਜ ਜਨਤਕ ਇਕੱਠਾਂ ਨੁੰ ਸੰਬੋਧਨ ਕਰਨ ਤੋਂ ਇਲਾਵਾ ਵਕੀਲਾਂ, ਨੌਜਵਾਨਾ, ਵਪਾਰੀਆਂ ਤੇ ਪ੍ਰੋਫੈਸ਼ਨਲ ਲੋਕਾਂ ਨਾਲ ਗੱਲਬਾਤ ਕਰਨ ਸਮੇਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਮਾਮਲਾ ਜਦੋਂ ਫੈਸਲਾ ਲੈਣ ਦੇ ਪੜਾਅ ’ਤੇ ਸੀ ਤਾਂ ਉਸ ਵੇਲੇ ਇਸਨੁੰ ਕੇਂਦਰ ਸਰਕਾਰ ਕੋਲ ਨਹੀਂ ਚੁੱਕਿਆ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਖਰੀਦ ਲਈ ਸ਼ਰਤਾਂ ਦੇ ਮਾਮਲੇ ਵਿਚ ਦਾਣੇ ਦੇ ਨੁਕਸਾਨ ਤੇ ਨਮੀ ਦੀ ਮਾਤਰਾ ਨੂੰ ਲੈ ਕੇ ਸਖ਼ਤੀ ਕਰ ਰਹੀ ਹੈ ਤਾਂ ਜੋ ਇਸਦੀ ਭਵਿੱਖ ਵਿਚ ਖਰੀਦ ਨਾ ਕਰਨੀ ਪਵੇ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਅਜਿਹੇ ਹਾਲਾਤ ਕਦੇ ਨਹੀਂ ਬਣੇ ਸਨ ਕਿਉਂਕਿ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦਾ ਕੇਸ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਅ। ਦੂਜੇ ਪਾਸੇ ਕਾਂਗਰਸ ਸਰਕਾਰ ਹੁਣ ਸੰਕਟ ਤੋਂ ਜਾਗੀ ਹੈ।

ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਨਾਲ ਨਾਲ ਜ਼ਿਲ੍ਹੇ ਵਿਚ ਹਜ਼ਾਰਾਂ ਆਟਾ ਦਾਲ ਸਕੀਮ ਵਾਲੇ ਨੀਲੇ ਕਾਰਡ ਰੱਦ ਕਰਨ ਦੀਆਂ ਸ਼ਿਕਾਇਤਾਂ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਇਕ ਵਾਰ ਸੁਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸੱਤਾ ਵਿਚ ਆ ਗਈ ਤਾਂ ਰੱਦ ਕੀਤੇ ਇਹ ਸਾਰੇ ਕਾਰਡ ਬਹਾਲ ਕੀਤੇ ਜਾਣਗੇ।

ਉਹਨਾਂ ਇਹ ਵੀ ਭਰੋਸਾ ਦੁਆਇਆ ਕਿ ਜਿਹੜੇ ਬਿਜਲੀ ਦੇ ਵਧਾ ਕੇ ਚੜ੍ਹਾ ਕੇ ਬਿੱਲ ਭੇਜੇ ਹਨ, ਇਹ ਸਾਰੇ ਮੁਆਫ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਸਾਰੇ ਘਰੇਲੂ ਖਪਤਕਾਰਾਂ ਨੁੰ 400 ਯੂਨਿਟ ਬਿਜਲੀ ਮੁਫਤ ਦਿਆਂਗੇ ਨਾ ਕਿ ਆਪ ਵਾਂਗੂ ਕਰਾਂਗੇ ਜਿਸਨੇ 300 ਯੁਨਿਟ ਮੁਫਤ ਦੇਣ ਦੀ ਗੱਲ ਤਾਂ ਕੀਤੀ ਹੈ ਪਰ ਨਾਲ ਹੀ ਕਿਹਾ ਹੈ ਕਿ ਜੇਕਰ ਬਿੱਲ 301 ਯੂਨਿਟ ਆਇਆ ਤਾਂ ਸਾਰਾ ਹੀ ਭਰਨਾ ਪਵੇਗਾ।

ਹਰਪ੍ਰੀਤ ਸਿੰਘ ਕੋਟਭਾਈ ਦੀ ਇਸ ਸੀਟ ਤੋਂ ਉਮੀਦਵਾਰੀ ਦਾ ਐਲਾਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੇ ਮਾਤਾ ਸਰਦਾਰਨੀ ਸੁਰਿੰਦਰ ਕੌਰ ਬਾਦਲ ਨੇ ਹਰਪ੍ਰੀਤ ਨੂੰ ਆਪ ਤਿਆਰ ਕੀਤਾ। ਉਹਨਾਂ ਕਿਹਾ ਕਿ ਮਲੌਟ ਉਹਨਾਂ ਲਈ ਪਰਿਵਾਰਕ ਸੀਟ ਵਾਂਗੂ ਹੈ ਕਿਉਂਕਿ ਉਹਨਾਂ ਦੇ ਮਾਤਾ ਜੀ ਨੇ ਦਹਾਕਿਆਂ ਤੱਕ ਆਪ ਇਸਦਾ ਖਿਆਲ ਰੱਖਿਆ।

ਕਾਂਗਰਸ ਰਾਜ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਵਿਚ ਹੱਦ ਬੰਨੇ ਟੱਪ ਗਿਆ ਹੈ ਤੇ ਰੇਤ ਤੇ ਨਜਾਇਜ਼ ਸ਼ਰਾਬ ਦੇ ਗੈਰ ਕਾਨੁੰਨੀ ਕਾਰੋਬਾਰ ਨਾਲ ਸੁਬੇ ਨੂੰ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਜੰਗਰਾਜ ਹੈ ਤੇ ਗੈਂਗਸਟਰ ਜੇਲ੍ਹ ਤੋਂ ਹੁਕਮ ਚਲਾ ਰਹੇ ਹਨ ਤੇ ਫਿਰੌਤੀਆਂ ਵਸੂਲ ਰਹੇ ਹਨ ਤੇ ਮਿੱਥ ਕੇ ਕਤਲ ਕਰ ਰਹੇ ਹਨ।

ਬਾਦਲ ਨੇ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਵਿਚ ਫੇਲ੍ਹ ਹੋਇਆ ਦਿੱਲੀ ਦਾ ਮਾਡਲ ਲਾਗੂ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਆਪ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕੋਈ ਕੰਮ ਨਹੀਂ ਕੀਤਾ ਪਰ ਪਬਲੀਸਿਟੀ ’ਤੇ ਹਜ਼ਾਰਾਂ ਕਰੋੜਾਂ ਰੁਪਏ ਖਰਚ ਕੇ ਕੇ ਸਿਹਰਾ ਹਾਸਲ ਕਰ ਰਹੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਅਰਵਿੰਦ ਕੇਜਰੀਵਾਲ ਨੇ ਸਤਲੁਜ ਯਮੁਨਾ Çਲੰਕ ਨਹਿਰ ਦੇ ਮਾਮਲੇ ’ਤੇ ਦੋਗਲਾ ਸਟੈਂਡ ਅਪਣਾਇਆ ਤੇ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਸੈਂਕੜੇ ਕੇਸ ਵੀ ਦਾਇਰ ਕੀਤੇ ਅਤੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਕੇਸ ਵੀ ਪਾਇਆ।

ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਨੀਲਾ ਕਾਰਡ ਧਾਰਕ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿਖੇਤੀਬਾੜੀ ਖੇਤਰ ਲਈ ਵਰਤੇ ਜਾਣ ਵਾਲੇ ਡੀਜ਼ਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ ਅਤੇ ਪ੍ਰੋਫੈਸ਼ਨਲ ਕਾਲਜਾਂ ਵਿਚ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਵਾਸਤੇ 33 ਫੀਸਦੀ ਸੀਟਾਂ ਰਾਖਵੀਂਆਂ ਕੀਤਆਂ ਜਾਣਗੀਆਂ ਤੇ ਇਹਨਾਂ ਦੀ ਫੀਸ ਸਰਕਾਰ ਭਰੇਗੀ ਅਤੇ ਸਾਰੇ ਵਿਦਿਆਰਥੀ 10 ਲੱਖ ਰੁਪਏ ਦੇ ਸਟੂਡੈਂਟ ਲੋਨ ਵਾਸਤੇ ਯੋਗ ਹੋਣਗੇ।

Spread the love