ਪਿਛਲੇ ਕੁੱਝ ਸਮੇਂ ਤੋਂ ਪੰਜਾਬ ਸਰਕਾਰ ਮੁਲਾਜ਼ਮ ਵਰਗ,ਕਿਸਾਨ ,ਅਧਿਆਪਕ ,ਸਫ਼ਾਈ ਕਰਮਚਾਰੀ ,ਪੰਜਾਬ ਦਾ ਹਰੇਕ ਵਰਗ ਦੇ ਸਵਾਲਿਆਂ ਨਿਸ਼ਾਨ ਬਣੀ ਹੋਈ ਹੈ। ਮੰਗਾ ਨੂੰ ਲੈਕੇ ਲਗਾਤਾਰ ਪੰਜਾਬ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅੱਜ ਵੀ ਅਜਿਹਾ ਹੀ ਹੋਇਆ ਪਟਿਆਲਾ ‘ਚ ਕਿ 2004 ‘ਚ ਪੰਜਾਬ ਦੇ ਕਰਮਚਾਰੀਆਂ ਦੀ ਪੈਨਸ਼ਨ ਨੂੰ ਕਾਂਗਰਸ ਵੱਲੋ ਆਰਥਿਕ ਸੁਧਾਰਾਂ ਦੇ ਨਾਂਅ ‘ਤੇ ਬੰਦ ਕਰ ਦਿੱਤਾ ਗਿਆ ਸੀ ਜਿਸ ਨੂੰ ਦੁਬਾਰਾ ਤੋਂ ਸ਼ੁਰੂ ਕਰਵਾਉਣ ਨੂੰ ਲੈਕੇ ਪਟਿਆਲਾ ਦੇ ਪੁੱਡਾ ਗਰਾਉਂਡ ਵਿਖੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਹਜ਼ਾਰਾਂ ਦੀ ਗਿਣਤੀ ਮੁਲਾਜ਼ਮਾਂ ਵੱਲੋਂ ਰੈਲੀ ‘ਚ ਸ਼ਿਰਕਤ ਕੀਤੀ ਗਈ। ਇਸ ਤੋਂ ਬਿਨਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ ਦੀਆਂ ਜਥੇਬੰਦੀਆਂ ਵੱਲੋਂ ਵੀ ਆਪਣੇ ਮੁਲਾਜ਼ਮ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।
ਰੈਲੀ ‘ਚ ਕਿਸਾਨ ਆਗੂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਸ਼ਮੂਲੀਅਤ ਕਰਕੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਹੱਥ ਵਿਚ ਡਟਵਾਂ ਸਮਰਥਨ ਦਿੱਤਾ ਗਿਆ। ਉਥੇ ਹੀ ਕਰਮਚਾਰੀਆਂ ਦੇ ਧਰਨੇ ‘ਚ ਆਪ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੀ ਪਹੁੰਚੇ ਜਿਥੇ ਉਨ੍ਹਾਂ ਦਾਅਵਾ ਕੀਤਾ ਕਿ 2022 ਵਿਚ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਇਨ੍ਹਾਂ ਦੀ ਬੰਦ ਪਈ ਪੈਨਸ਼ਨ ਸਕੀਮ ਦੁਬਾਰਾ ਸ਼ੁਰੂ ਕਰਵਾਇਆ ਜਾਵੇਗਾ। ਰੈਲੀ ਦੀ ਅਗਵਾਈ ਸੀਪੀਐੱਫ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਨੇ ਕੀਤੀ।
ਰੈਲੀ ਦੌਰਾਨ ਜਦੋਂ ਕਿਸਾਨ ਆਗੂ ਸੰਬੋਧਨ ਕਰਨ ਲੱਗੇ ਅਜੇ ਉਨ੍ਹਾਂ ਨੇ ਆਪਣਾ ਭਾਸ਼ਣ ਸ਼ੁਰੂ ਹੀ ਕੀਤਾ ਸੀ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਮੰਚ ਤੇ ਆਪ ਆਗੂ ਹਰਪਾਲ ਸਿੰਘ ਚੀਮਾ ਆ ਗਏ ਹਨ ਉਹ ਵੀ ਰੈਲੀ ਵਿੱਚ ਮੌਜੂਦ ਹਨ ਤਾਂ ਉਹ ਇਹ ਕਹਿ ਕੇ ਹੇਠਾਂ ਉਤਰ ਗਏ ਕਿ ਜੇ ਉਨ੍ਹਾਂ ਨੂੰ ਪਤਾ ਹੁੰਦਾ ਇਸ ਰੈਲੀ ਵਿੱਚ ਰਾਜਸੀ ਆਗੂਆਂ ਨੇ ਪਹੁੰਚਣਾ ਹੈ ਤਾਂ ਉਹ ਕਦੇ ਵੀ ਨਹੀਂ ਆਉਂਦੇ।
ਉਨ੍ਹਾਂ ਐਲਾਨ ਕੀਤਾ ਕਿ ਜੇ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿੱਚ ਰਾਜਸੀ ਆਗੂ ਸ਼ਿਰਕਤ ਕਰਨਗੇ ਤਾਂ ਉਹ ਉਨ੍ਹਾਂ ਨੂੰ ਬਾਹਰੋਂ ਹਮਾਇਤ ਕਰਨਗੇ ਪਰ ਜੇ ਰਾਜਸੀ ਆਗੂਆਂ ਨੂੰ ਸਟੇਜਾਂ ਤੋਂ ਦੂਰ ਰੱਖਿਆ ਜਾਵੇਗਾ ਤਾਂ ਕਿਸਾਨ ਆਗੂ ਖੁੱਲ੍ਹੇਆਮ ਇਸ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਨਗੇ। ਸੂਬਾ ਪ੍ਰਧਾਨ ਨੇ ਮੰਚ ਤੋਂ ਐਲਾਨ ਕੀਤਾ ਕਿ ਉਨ੍ਹਾਂ ਨੇ ਕਿਸੇ ਵੀ ਰਾਜਸੀ ਆਗੂ ਨੂੰ ਸੱਦਾ ਨਹੀਂ ਦਿੱਤਾ ਪਰ ਜੇ ਕੋਈ ਰਾਜਸੀ ਆਗੂ ਉਨ੍ਹਾਂ ਦੀ ਹਮਾਇਤ ਵਿੱਚ ਪਹੁੰਚੇਗਾ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀ।