ਕਈ ਦੇਸ਼ਾਂ ‘ਚ ਕਰੋਨਾ ਦੇ ਮਾਮਲੇ ਵਧਣ ਕਰਕੇ ਚਿੰਤਾ ਵਧਦੀ ਜਾ ਰਹੀ ਹੈ।

ਨਿਊਜ਼ੀਲੈਂਡ ਵਿੱਚ 16 ਮਹੀਨਿਆਂ ਬਾਅਦ ਰਿਕਾਰਡ 42 ਮਾਮਲੇ ਪਾਏ ਗਏ ਜਿਸ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆ ’ਚ ਲਾਕਡਾਊਨ ਨੂੰ ਵਧਾ ਦਿੱਤਾ ਗਿਆ।

ਅਮਰੀਕਾ, ਆਸਟਰੇਲੀਆ ਅਤੇ ਜਾਪਾਨ ਵਿੱਚ ਵੀ ਸਥਿਤੀ ਵਿਗੜਦੀ ਨਜ਼ਰ ਆ ਰਹੀ ਹੈ ਹਾਲਾਕਿ ਸਰਕਾਰਾਂ ਨੇ ਪੂਰੇ ਪ੍ਰਬੰਧ ਕਰਨ ਦਾ ਦਾਅਬਾ ਕੀਤਾ।

ਨਿਊਜ਼ੀਲੈਂਡ ਵਿੱਚ 42 ਨਵੇਂ ਕੋਰੋਨਾ ਮਰੀਜ਼ ਪਾਏ ਗਏ, ਜੋ ਕਿ ਪਿਛਲੇ 16 ਮਹੀਨਿਆਂ ਵਿੱਚ ਸਭ ਤੋਂ ਵੱਧ ਹਨ।

ਇਸ ਤੋਂ ਪਹਿਲਾਂ 10 ਅਪ੍ਰੈਲ 2020 ਨੂੰ ਨਿਊਜ਼ੀਲੈਂਡ ਵਿੱਚ 44 ਮਾਮਲੇ ਪਾਏ ਗਏ ਸਨ।

ਇਸ ਦੇ ਨਾਲ ਹੀ, ਪਿਛਲੇ ਇੱਕ ਹਫਤੇ ਵਿੱਚ ਨਵੇਂ ਮਾਮਲਿਆਂ ਵਿੱਚ ਵਾਧੇ ਕਾਰਨ ਦੇਸ਼ ਵਿੱਚ ਤਾਲਾਬੰਦੀ ਨੂੰ ਸਖਤ ਕਰ ਦਿੱਤਾ ਗਿਆ ਹੈ,ਨਿਊਜ਼ੀਲੈਂਡ ਸਰਕਾਰ ਨੇ ਕਿਹਾ ਕਿ ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਇਹ ਤਾਲਾਬੰਦੀ ਸ਼ੁੱਕਰਵਾਰ ਤੱਕ ਜਾਰੀ ਰਹੇਗੀ।

ਦਰਅਸਲ ਦੇਸ਼ ਵਿੱਚ ਡੈਲਟਾ ਰੂਪ ਦੇ ਕਾਰਨ ਮਾਮਲੇ ਵਧੇ ਹਨ।ਪ੍ਰਧਾਨ ਮੰਤਰੀ ਜੈਸਿੰਡਾ ਨੇ ਕਿਹਾ ਕਿ ਕਰੋਨਾ ਨੂੰ ਰੋਕਣ ਲਈ ਸਭ ਨੂੰ ਮਿਲਕੇ ਯਤਨ ਕਰਨ ਦੀ ਲੋੜ ਹੈ ,

ਅਮਰੀਕਾ ਦੀ ਗੱਲ ਕੀਤੀ ਜਾਵੇ ਤਾਂ ਨਵੇਂ ਮਰੀਜ਼ਾਂ ਦੀ ਗਿਣਤੀ 1.70 ਲੱਖ ਨੂੰ ਪਾਰ ਕਰ ਗਈ ਹੈ, ਮਾਹਿਰਾਂ ਦਾ ਦਾਅਵਾ ਹੈ ਕਿ ਨਵੇਂ ਮਰੀਜ਼ਾਂ ਦਾ ਅੰਕੜਾ 2 ਲੱਖ ਤੱਕ ਪਹੁੰਚ ਸਕਦਾ ਹੈ।

ਆਸਟ੍ਰੇਲੀਆ ਵਿੱਚ ਹੁਣ ਤੱਕ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਤੱਕ ਇੱਥੇ 1200 ਤੋਂ ਵੱਧ ਮਾਮਲੇ ਪਾਏ ਗਏ।

ਕਈ ਇਲਾਕਿਆਂ ਵਿੱਚ ਤਾਲਾਬੰਦੀ ਸਖਤ ਕਰ ਦਿੱਤੀ ਗਈ ਹੈ। ਜਾਪਾਨ ਵਿੱਚ ਓਲੰਪਿਕ ਤੋਂ ਬਾਅਦ ਨਵੇਂ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ, ਜੋ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।

ਨਵੇਂ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਨੂੰ ਪਾਰ ਕਰ ਗਈ ਹੈ।

ਵੀਅਤਨਾਮ ਵੀ ਇੱਕ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ. ਇੱਥੇ ਇੱਕ ਦਿਨ ਵਿੱਚ 12 ਹਜ਼ਾਰ ਨਵੇਂ ਮਰੀਜ਼ ਆਉਣੇ ਸ਼ੁਰੂ ਹੋ ਗਏ ਹਨ. ਦੇਸ਼ ਵਿੱਚ ਤਾਲਾਬੰਦੀ ਹੈ।

Spread the love