ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਇੱਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਅਸ਼ਵਨੀ ਸ਼ਰਮਾ ਅੱਜ ਜਲੰਧਰ ਦੇ ਸਰਕਟ ਹਾਊਸ ’ਚ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੀ ਪਰ ਇਸ ਦੌਰਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਕਿਸਾਨ ਜਥੇਬੰਦੀਆਂ ਵੱਲੋਂ ਸਰਕਿਟ ਹਾਊਸ ਦੇ ਬਾਹਰ ਅਸ਼ਵਨੀ ਸ਼ਰਮਾ ਦਾ ਜੰਮ ਕੇ ਵਿਰੋਧ ਕੀਤਾ ਗਿਆ।ਇਸੇ ਦੌਰਾਨ ਕਿਸਾਨਾਂ ਵੱਲੋਂ ਬੈਰੀਗੇਟ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਪਰ ਭਾਰੀ ਪੁਲਿਸ ਫੋਰਸ ਦੇ ਤਾਇਨਾਤ ਹੋਣ ਦੇ ਚਲਦਿਆਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ।

ਝੜਪ ਦੌਰਾਨ ਕੁਝ ਕਿਸਾਨਾਂ ਦੇ ਹਲਕਿਆਂ ਸਟਾਂ ਵੀ ਲਗੀਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਉਹ ਸ਼ਹਿਰ ’ਚ ਭਾਜਪਾ ਦੀ ਕੋਈ ਵੀ ਮੀਟਿੰਗ ਨਹੀਂ ਹੋਣ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਕੋਈ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ, ਉਥੇ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

Spread the love