ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ ਦੇ ਦੌਰੇ ‘ਤੇ ਹਨ।

ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਮਿਲਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਲਣਗੇ।

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਵਿੱਚ ਸੀਨੀਅਰ ਨੇਤਾ ਸੇਵਾ ਸਿੰਘ ਸੇਖਵਾਂ ਦੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸੇਖ਼ਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ੁਦ ਬੁੱਧਵਾਰ ਨੂੰ ਪੰਜਾਬ ਆ ਰਅੇ ਹਨ।

ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਇਕ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖ਼ਵਾਂ ਨੂੰ ਉਨ੍ਹਾਂ ਦੇ ਪਿੰਡ ਸੇਖ਼ਵਾਂ ਜ਼ਿਲ੍ਹਾ ਗੁਰਦਾਸਪੁਰ ਵਿਖ਼ੇ ਮਿਲਣਗੇ।

ਭਾਵੇਂ ਸੇਖ਼ਵਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਬਾਰੇ ਕੁਝ ਨਹੀਂ ਕਿਹਾ ਗਿਆ ਪਰ ਰਾਘਵ ਚੱਢਾ ਦੇ ਟਵੀਟ ਨੂੰ ਲੈ ਕੇ ਇਹ ਕਿਹਾ ਜਾ ਰਿਹਾ ਹੈ ਕਿ ਸੇਖ਼ਵਾਂ ਕੱਲ੍ਹ ਕੇਜਰੀਵਾਲ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਜਾਣਗੇ।

ਇਸ ਵੇਲੇ ਜਥੇਦਾਰ ਸੇਖ਼ਵਾਂ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸਨ। ਉਹ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਾਲੇ ਅਕਾਲੀ ਦਲ ਟਕਸਾਲੀ ਨੂੰ ਛੱਡ ਕੇ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਆਗੂਆਂ ਵਿੱਚ ਸਨ ਅਤੇ ਬ੍ਰਹਮਪੁਰਾ ਦੇ ਦਲ ਦੇ ਰਲੇਵੇ ਉਪਰੰਤ ਉਹ ਪਾਰਟੀ ਵਿੱਚ ਕੁਝ ਅਸਹਿਜ ਮਹਿਸੂਸ ਕਰ ਰਹੇ ਸਨ ਅਤੇ ਉਨ੍ਹਾਂ ਨੇ ਪਾਰਟੀ ਤੋਂ ਦੂਰੀ ਬਣਾਈ ਹੋਈ ਸੀ।

ਸੇਖ਼ਵਾਂ ਦੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਨਾਲ ਮਾਝੇ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਆਸ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ।

Spread the love