ਸੰਯੁਕਤ ਕਿਸਾਨ ਮੋਰਚਾ ਦੇ ਅਹਿਮ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਗਲਵਾਰ ਨੂੰ ਇਕ ਅਹਿਮ ਬਿਆਨ ਦਿੱਤਾ ਹੈ।

ਪੱਤਰਕਾਰਾਂਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਕੇਵਲ ਕਾਲੇ ਖ਼ੇਤੀ ਕਾਨੂੰਨ ਲਿਆਉੈਣ ਵਾਲੀ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮਾਂ ਅਤੇ ਇਸ ਦੇ ਆਗੂਆਂ ਦਾ ਵਿਰੋਧ ਕਰਨ ਦਾ ਸੱਦਾ ਹੈ।

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਹੋਰ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਕੋਈ ਸੱਦਾ ਨਹੀਂ ਹੈ। ਉਨ੍ਹਾਂ ਆਖ਼ਿਆ ਕਿ ਜਿਹੜਾ ਕੋਈ ਕਿਸੇ ਹੋਰ ਪਾਰਟੀ ਦੇ ਪ੍ਰੋਗਰਾਮਾਂ ਜਾਂ ਆਗੂਆਂ ਦਾ ਵਿਰੋਧ ਕਰ ਰਿਹਾ ਹੈ, ਉਹ ਆਪ ਮੁਹਾਰੇ ਹੀ ਕਰ ਰਿਹਾ ਹੈ ਅਤੇ ਮੋਰਚਾ ਇਸ ਦੀ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਦੇ ਸੱਦੇ ਮੁਤਾਬਕ ਹੀ ਪ੍ਰੋਗਰਾਮ ਚਲਾਉਣ।

ਜ਼ਿਕਰਯੋਗ ਹੈ ਕਿ ਕਾਫ਼ੀ ਸਮੇਂ ਤੋਂ ਪੰਜਾਬ ਦੇ ਅੰਦਰ ਕਿਸਾਨਾਂ ਵੱਲੋਂਭਾਜਪਾ ਦੇ ਨਾਲ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦਾ ਵੀ ਜਗ੍ਹਾ ਜਗ੍ਹਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਕਈ ਮੰਤਰੀਆਂ, ਵਿਧਾਇਕਾਂਅਤੇ ਪ੍ਰਮੁੱਖ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ ਕਈ ਅਹਿਮ ਅਕਾਲੀ ਆਗੂਆਂ ਦਾ ਵਿਰੋਧ ਕੀਤਾ ਹੈ।

Spread the love