ਟੈਨਸੀ ਵਿੱਚ ਹਫਤੇ ਦੇ ਅੰਤ ਵਿੱਚ ਆਏ ਹੜ੍ਹ ਕਾਰਨ 22 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।

ਮਾਰੇ ਗਏ ਲੋਕਾਂ ‘ਚ ਕਈ ਬੱਚੇ ਵੀ ਸ਼ਾਮਲ ਨੇ।ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੇਨੇਸੀ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਲੋੜੀਂਦੀ ਸਹਾਇਤਾ ਦਾ ਵਾਅਦਾ ਕੀਤਾ।

ਮੀਡੀਆ ਰਿਪੋਰਟਾਂ ਅਨੁਸਾਰ ਹੰਫਰੀਜ਼ ਕਾਉਂਟੀ ਵਿੱਚ, ਪੇਂਡੂ ਸੜਕਾਂ ਅਤੇ ਰਾਜਮਾਰਗਾਂ ਨੂੰ ਹੜ੍ਹ ਦੇ ਪਾਣੀ ਨੇ ਬੰਦ ਕਰ ਦਿੱਤਾ, ਕਈ ਘਰ ਪਾਣੀ ਵਿੱਚ ਡੁੱਬ ਗਏ ਅਤੇ 4,000 ਤੋਂ ਵੱਧ ਘਰਾਂ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਹੋਈ।

ਟੇਨੇਸੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਹੈ।

ਦੱਸਿਆ ਜਾ ਰਿਹਾ ਕਿ ਪਾਣੀ ਦਾ ਪੱਧਰ ਥੋੜ੍ਹਾ ਘੱਟ ਜ਼ਰੂਰ ਹੋਇਆ ਹੈ ਪਰ ਬਹੁਤ ਸਾਰੇ ਲੋਕਾਂ ਨੂੰ ਅਜੇ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Spread the love