ਅਫ਼ਗਾਨਿਸਤਾਨ ਵਿੱਚੋਂ ਅਮਰੀਕੀ ਫੌਜ ਦੀ ਵਾਪਸੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਇਹ ਕਹਿਣਾ ਹੈ ਅਮਰੀਕਾ ਰਾਸ਼ਟਰਪਤੀ ਜੋ ਬਾਇਡਨ ਦਾ ।

ਜੋ ਬਾਇਡਨ ਨੇ ਕਿਹਾ ਕਿ ਇਸ ਮੁਹਿੰਮ ਦਾ ਤੈਅ ਸਮੇਂ ’ਤੇ ਪੂਰਾ ਹੋਣਾ ਤਾਲਿਬਾਨ ਦੇ ਸਹਿਯੋਗ ’ਤੇ ਨਿਰਭਰ ਕਰੇਗਾ।

ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ’ਤੇ ਅਮਰੀਕਾ ਦੇ ਅਜੇ ਕਰੀਬ 5800 ਸੈਨਿਕ ਮੌਜੂਦ ਹਨ।

ਅਮਰੀਕੀ ਰਾਸ਼ਟਰਪਤੀ ਦਾ ਕਹਿਣਾ ਕਿ ਉਨ੍ਹਾਂ ਨੇ ਪੈਂਟਾਗਨ ਤੇ ਗ੍ਰਹਿ ਮੰਤਰਾਲੇ ਨਾਲ ਇਸ ਸਬੰਧੀ ਗੱਲਬਾਤ ਕੀਤੀਤੇ ਇਹ ਨਿਸ਼ਚਿਤ ਕਰਨ ਲਈ ਪ੍ਰਤੀਬੱਧ ਹਾਂ ਕਿ ਅਸੀਂ ਆਪਣੇ ਮਿਸ਼ਨ ਨੂੰ ਪੂਰਾ ਕਰੀਏ।

ਉਧਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਜੋਅ ਬਾਇਡਨ ‘ਤੇ ਨਿਸ਼ਾਨਾ ਸਾਧਿਆ।

ਟਰੰਪ ਨੇ ਅਫ਼ਗਾਨ ਨੀਤੀ ਬਾਰੇ ਬਾਇਡਨ ’ਤੇ ਨਿਸ਼ਾਨਾ ਵਿੰਨ੍ਹਿਿਦਆਂ ਕਿਹਾ ਕਿ ਹੋ ਸਕਦਾ ਹੈ ਕਿ ਨਿਕਾਸੀ ਮੁਹਿੰਮ ਦੌਰਾਨ ਵੱਡੀ ਗਿਣਤੀ ਅਤਿਵਾਦੀ ਅਫ਼ਗਾਨਿਸਤਾਨ ਵਿੱਚੋਂ ਬਾਹਰ ਆ ਗਏ ਹੋਣਗੇ।

ਟਰੰਪ ਨੇ ਕਿਹਾ ਕਿ ਬਾਇਡਨ ਨੇ ਅਫ਼ਗਾਨਿਸਤਾਨ ਦੇ ਅਤਿਵਾਦੀਆਂ ਦੇ ਸਾਹਮਣੇ ਗੋਡੇ ਟੇਕ ਦਿੱਤੇ ਹਨ ਤੇ ਸੈਨਾ ਨੂੰ ਵਾਪਸ ਬੁਲਾ ਕੇ ਹਜ਼ਾਰਾਂ ਅਮਰੀਕੀਆਂ ਨੂੰ ਮਰਨ ਲਈ ਛੱਡ ਦਿੱਤਾ ਹੈ।

Spread the love