ਦਿੱਲੀ ‘ਚ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ‘ਚ ਪੜਾਅਵਾਰ ਤਰੀਕੇ ਨਾਲ ਸਕੂਲ ਖੋਲ੍ਹੇ ਜਾਣਗੇ।

ਇਹ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

1 ਸਤੰਬਰ ਤੋਂ 9ਵੀਂ ਤੋਂ 12ਵੀਂ ਤੱਕ ਅਤੇ 8 ਸਤੰਬਰ ਤੋਂ 6ਵੀਂ ਤੋਂ 8ਵੀਂ ਤੱਕ ਸਕੂਲ ਖੁੱਲ੍ਹਣਗੇ। ਸਕੂਲ ਖੋਲ੍ਹਣ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਦਿੱਲੀ ਡਿਜਾਸਟਰ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਬੁਲਾਈ ਗਈ। ਡੀਡੀਐਮਏ ਵੱਲੋਂ ਗਠਿਤ ਕਮੇਟੀ ਨੇ ਸਕੂਲ ਖੋਲ੍ਹਣ ਦੀ ਸਿਫਾਰਸ਼ ਕੀਤੀ ਸੀ।

ਕਰੋਨਾ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਸ਼ਹਿਰ ’ਚ ਆਕਸੀਜਨ ਦੀ ਘਾਟ ਅਤੇ ਹਸਪਤਾਲਾਂ ’ਚ ਬਿਸਤਰਿਆਂ ਦੀ ਘਾਟ ਕਾਰਨ ਸਥਿਤੀ ਕਾਫ਼ੀ ਖ਼ਰਾਬ ਹੋ ਗਈ ਸੀ। ਇਸ ਦੌਰਾਨ ਕਈ ਲੋਕਾਂ ਦੀ ਜਾਨ ਵੀ ਗਈ ਸੀ। ਕਰੋਨਾ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

Spread the love