ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇੱਕ ਵੱਡਾ ਬਿਆਨ ਦਿੱਤਾ ਹੈ।

ਹਰੀਸ਼ ਰਾਵਤ ਨੇ ਕਿਹਾ ਉੱਤਰਾਖੰਡ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਦਾਰੀ ਤੋਂ ਮੁਕਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਕਾਂਗਰਸ ਦਾ ਅਹੁਦਾ ਛੱਡਣਾ ਚਾਹੁੰਦੇ ਹਨ।

ਰਾਵਤ, ਜੋ ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਨ, ਉਨ੍ਹਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਸੀ ਕਿ ਰਾਜ ਵਿਧਾਨ ਸਭਾ ਚੋਣਾਂ ’ਚ ਪੂਰਾ ਧਿਆਨ ਦੇਣ ਲਈ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਦੀ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈ ਕਮਾਨ ਕੋਲ ਇਸ ਬਾਰੇ ਅਪੀਲੀ ਕੀਤੀ ਹੈ ਤੇ ਹਾਈ ਕਮਾਨ ਜੋ ਵੀ ਫ਼ੈਸਲਾ ਕਰੇਗੀ ਉਨ੍ਹਾਂ ਨੂੰ ਮਨਜੂਰ ਹੋਵੇਗਾ। ਅਗਲੇ ਸਾਲ ਪੰਜਾਬ ਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪੰਜਾਬ ਵਿੱਚ ਕਾਂਗਰਸ ਦਾ ਚੱਲਦਾ ਵਿਚਲਾ ਕਲੇਸ਼ ਪਾਰਟੀ ਨੂੰ ਬਹੁਤ ਔਖਾ ਕਰ ਰਿਹਾ ਹੈ।

Spread the love