ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ‘ਤੇ ਜ਼ਬਰਦਸਤ ਬੰਬ ਧਮਾਕੇ ਹੋਏ।

ਧਮਾਕਿਆਂ ‘ਚ ਮਰਨ ਵਾਲਿਆਂ ਦੀ ਗਿਣਤੀ 90 ਹੋ ਗਈ ਹੈ ਅਤੇ 150 ਤੋਂ ਵੱਧ ਹੋਰ ਜ਼ਖਮੀ ਹੋ ਗਏ ਹਨ ਹਾਲਾਂਕਿ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਧਮਾਕੇ ਵਿੱਚ ਮਰਨ ਵਾਲਿਆਂ ਵਿੱਚ ਘੱਟੋ ਘੱਟ 13 ਅਮਰੀਕੀ ਸੈਨਿਕ ਵੀ ਸ਼ਾਮਲ ਹਨ। ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਦਿ ਲੇਵੈਂਟ-ਖੁਰਾਸਾਨ ਪ੍ਰਾਂਤ ਦੇ ਆਤਮਘਾਤੀ ਹਮਲਾਵਰਾਂ ਨੇ ਇਸ ਧਮਾਕੇ ਦੀ ਜਿੰਮੇਵਾਰੀ ਲਈ ਹੈ।

ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਲੋਕ ਵੱਡੀ ਗਿਣਤੀ ‘ਚ ਇਕੱਠੇ ਹੋਏ ਸਨ ਤਾਲਿਬਾਨ ਦੇ ਕਬਜ਼ੇ ਵਾਲੇ ਅਫਗਾਨਿਸਤਾਨ ਤੋਂ ਭੱਜਣ ਦੀ ਉਮੀਦ ਵਿੱਚ ਇਹ ਲੋਕ ਇਕੱਠੇ ਹੋਏ ਸਨ।

ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਯੂਐਸ ਸੈਂਟਰਲ ਕਮਾਂਡ ਦੇ ਜਨਰਲ ਕੇਨੇਥ ਮੈਕੈਂਜ਼ੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ 12 ਸਮੁੰਦਰੀ ਕਮਾਂਡੋ ਸ਼ਾਮਲ ਹਨ, ਜਦੋਂ ਕਿ 15 ਜ਼ਖਮੀ ਹੋਏ ਹਨ।

ਕਾਬੁਲ ਹਵਾਈ ਅੱਡੇ ਤੋਂ ਸਾਰੇ ਉਡਾਣਾਂ ਰੱਦ ਕਰ ਦਿੱਤੀਆਂ ਹਨ।

Spread the love