ਮਾਲਵਿੰਦਰ ਸਿੰਘ ਮਾਲੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਲਾਹਕਾਰ ਬਣਨ ਵਜੋਂ ਦਿੱਤੀ ਸਹਿਮਤੀ ਵਾਪਸ ਲੈ ਲਈ ਹੈ।

ਤੁਹਾਨੂੰ ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਕੁੱਝ ਦਿਨ ਪਹਿਲਾ ਹੀ ਨਵਜੋਤ ਸਿੱਧੂ ਦੇ ਸਲਾਹਕਾਰ ਨਿਯੁਕਤ ਹੋਏ ਸੀ। ਮਾਲੀ ਵੱਲੋਂ ਬੀਤੇ ਕੁੱਝ ਦਿਨਾਂ ਤੋਂ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ |

ਮਾਲਵਿੰਦਰ ਸਿੰਘ ਮਾਲੀ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾਈ ਜਿਸ ਵਿੱਚ ਉਹ ਲਿਖਦੇ ਹਨ,

” ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ **

** ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇੱਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ **

** ਬਾਦਲਕੇ ਤਾਂ ਪਾਰਟੀ, ਪੰਜਾਬ ਤੇ ਦਿੱਲੀ ਵਾਲੀਆਂ ਗੁਰਦੁਆਰਾ ਪਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਉੱਪਰ ਪਰਵਾਰਿਕ ਕਬਜ਼ਾ ਕਰਕੇ ਸਮੁੰਦਰੀ ਡਾਕੂ ਬਣੇ ਹੀ ਹੋਏ ਹਨ **

** ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ **

ਦੱਸਣਯੋਗ ਹੈ ਕਿ ਬੀਤੇ ਦਿਨ ਹਰੀਸ਼ ਰਾਵਤ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਨਵਜੋਤ ਸਿੱਧੂ ਆਪਣੇ ਸਲਾਹਕਾਰਾਂ ਨੂੰ ਆਹੁਦੇ ਤੋਂ ਹਟਾਉਣ ਨਹੀਂ ਤਾਂ ਹਾਈਕਮਾਂਡ ਹਟਾਏਗੀ | ਇਹ ਬਿਆਨ ਰਾਵਤ ਵੱਲੋਂ ਇਸ ਲਈ ਦਿੱਤਾ ਗਿਆ ਕਿਉਂਕਿ ਮਾਲਵਿੰਦਰ ਮਾਲੀ ਲਗਾਤਾਰ ਦੇਸ਼ ਵਿਰੋਧੀ ਟਿੱਪਣੀਆਂ ਕਰ ਰਹੇ ਸਨ ਜਿਸ ਨਾਲ ਪਾਰਟੀ ਤੇ ਅਸਰ ਪੈ ਰਿਹਾ ਸੀ ਜਿਸ ਨੂੰ ਲੈ ਕੇ ਅੱਜ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫ਼ਾ ਦੇ ਗਿਆ।

ਤੁਹਾਨੂੰ ਦੱਸ ਦੇਈਏ ਇਸ ਦੇ ਨਾਲ ਹੀ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਲਵਿੰਦਰ ਸਿੰਘ ਮਾਲੀ ਨੇ ਇੱਕ ਹੋਰ ਪੋਸਟ ਪਾਕੇ ਵੱਡਾ ਬਿਆਨ ਦਿੱਤਾ ਹੈ , ਮਾਲੀ ਪੋਸਟ ਵਿੱਚ ਲਿਖਦੇ ਹਨ, “ਨਾ ਕੋਈ ਅਹੁਦਾ ਲਿਆ ਨਾ ਕਿਸੇ ਅਹੁਦੇ ਤੋਂ ਅਸਤੀਫ਼ਾ ਦਿੱਤਾ। ਪ੍ਰੈਸ ਬਿਆਨ ਵਿੱਚ ਵੀ ਸਪਸ਼ਟ ਲਿਖਿਆ ਹੈ ਕਿ ਲੋੜ ਪੈਣ ਤੇ ਸਲਾਹ ਲੈਣ ਲਈ ਦਿੱਤੀ ਸਹਿਮਤੀ ਨਿਮਰਤਾ ਸਹਿਤ ਵਾਪਸ ਲੈ ਰਿਹਾ ਹਾਂ। ਪਰ ਮੀਡੀਆ ਚਲਾ ਰਿਹਾ ਹੈ ਕਿ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

Spread the love