ਅੰਮ੍ਰਿਤਸਰ , 28 ਅਗਸਤ

ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਰਨਾਲ ਟੋਲ ਪਲਾਜ਼ਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਜਦੂਰਾਂ ‘ਤੇ ਮੋਦੀ ਸਰਕਾਰ ਦੀ ਸ਼ਹਿ ‘ਤੇ ਬੇਹਰਿਹਮੀ ਨਾਲ ਬਹੁਤ ਭਾਰੀ ਲਾਠੀਚਾਰਜ ਕਰਕੇ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਖੂਨ ਨਾਲ ਹੱਥ ਰੰਗੇ। ਜਿਸਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਅੰਮ੍ਰਿਤਸਰ ਜਿਲੇ ਵਿੱਚ ਵੱਖ ਵੱਖ ਥਾਵਾਂ ਤੇ ਸੜਕਾਂ ਜਾਮ ਕਰਕੇ ਖੱਟਰ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ।

ਕਿਸਾਨ ਆਗੂ ਗੁਰਬਚਨ ਸਿੰਘ ਚੱਬਾ,ਕੰਵਲਜੀਤ ਸਿੰਘ ਵੰਨ ਚੜੀ,ਮਨਰਾਜ ਸਿੰਘ ਮਨੀ,ਮਿੱਠੂ ਵੱਲਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜਦੂਰਾਂ ਵੱਲੋ ਵੱਲਾ ਬਾਈਪਾਸ ਜਾਮ ਕਰਕੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਭਾਰੀ ਨਾਅਰੇਬਾਜੀ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਅਧਿਕਾਰ ਹੈ,ਪਰ ਦੇਸ਼ ਦੀ ਮੋਦੀ ਸਰਕਾਰ 9 ਮਹੀਨਿਆਂ ਤੋਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਖ਼ਿਲਾਫ਼ ਚਲ ਰਹੇ ਸ਼ਾਂਤਮਈ ਅੰਦੋਲਨ ਨੂੰ ਫੇਲ ਕਰਨ ਲਈ ਲਗਾਤਾਰ ਕੋਝੀਆਂ ਚਾਲਾਂ ਚਲ ਰਹੀ ਹੈ।

ਪੂੰਜੀਪਤੀਆਂ ਦੇ ਦਬਾਅ ਹੇਠ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਆਰਥਿਕ ਸੋਮੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਦੇਣਾ ਚਾਹੁੰਦੀ ਹੈ।ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਕਿਸਾਨ ਵਿਰੋਧੀ ਰੱਵਈਏ ਦੀ ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ।

Spread the love