ਕਾਬੁਲ ਹਵਾਈ ਅੱਡੇ ‘ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੈਂਟਾਗਨ ਨੇ ਏਅਰਸਟ੍ਰਾਈਕ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਅਮਰੀਕੀ ਫ਼ੌਜ ਨੇ ਇਸਲਾਮਕ ਸਟੇਟ-ਆਈਐਸਆਈਐਸ-ਕੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਫ਼ਗਾਨਿਸਤਾਨ ‘ਚ ਏਅਰ ਸਟ੍ਰਾਈਕ ਕੀਤੀ ਹੈ।

ਦਾਅਵਾ ਕੀਤਾ ਜਾ ਰਿਹਾ ਕਿ ਡ੍ਰੋਨ ਨਾਲ ਬੰਬਾਰੀ ਕੀਤੀ ਗਈ ਜਿਸ ‘ਚ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ।

ਦੱਸ ਦੇਈਏ ਕਿ ਵੀਰਵਾਰ ਰਾਤ ਕਾਬੁਲ ਏਅਰਪੋਰਟ ਦੇ ਬਾਹਰ ਹੋਏ ਆਤਮਘਾਤੀ ਹਮਲਿਆਂ ‘ਚ 100 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।

ਇਨ੍ਹਾਂ ਵਿਚ 13 ਅਮਰੀਕੀ ਫ਼ੌਜੀ ਵੀ ਸ਼ਾਮਲ ਸਨ। ਇਸ ਤੋਂ ਬਾਅਦ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਸੀ ਕਿ ਉਹ ਇਸ ਹਮਲੇ ਦੇ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣਗੇ ਤੇ ਸਖ਼ਤ ਕਾਰਵਾਈ ਕਰਨਗੇ।

ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਹਮਲੇ ਦੀ ਜ਼ਿੰਮੇਵਾਰੀ ਇਸਲਾਮਕ ਸਟੇਟ ਦੇ ਖੁਰਾਸਾਨ ਗਰੁੱਪ ਨੇ ਲਈ ਸੀ ਜਿਸ ਨੂੰ ਫਿਲਹਾਲ ਸਭ ਤੋਂ ਜ਼ਿਆਦਾ ਖੂੰਖਾਰ ਮੰਨਿਆ ਜਾਂਦਾ ਹੈ।

Spread the love