ਕਾਬੁਲ ‘ਚ ਬੰਬ ਧਮਾਕਿਆਂ ਤੋਂ ਬਾਅਦ ਕਈ ਦੇਸ਼ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਨੇ।
ਕਾਬੁਲ ‘ਚ ਮੌਜੂਦ ਅਮਰੀਕਨ ਅੰਬੈਸੀ ਨੇ ਇਕ ਬਿਆਨ ਜਾਰੀ ਕਰਦਿਆਂ ਅਮਰੀਕੀ ਨਾਗਰਿਕਾਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਕੌਮੀ ਸੁਰੱਖਿਆ ਦਲ ਨੇ ਰਾਸ਼ਟਰਪਤੀ ਨੂੰ ਚੌਕਸ ਕੀਤਾ ਹੈ ਕਿ ਕਾਬੁਲ ਵਿੱਚ ਇੱਕ ਹੋਰ ਅੱਤਵਾਦੀ ਹਮਲੇ ਦਾ ਖ਼ਦਸ਼ਾ ਹੈ।
ਇਸ ਲਈ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਦੇ ਹਵਾਈ ਅੱਡੇ ‘ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
ਵ੍ਹਾਈਟ ਹਾਊਸ ਦੇ ਬੁਲਾਰੇ ਜੇਨ ਸਾਕੀ ਨੇ ਬਾਈਡਨ ਦੀ ਟੀਮ ਰਾਹੀਂ ਰਾਸ਼ਟਰਪਤੀ ਨੂੰ ਜਾਣਕਾਰੀ ਦਾ ਕਾਫੀ ਹਿੱਸਾ ਜਨਤਕ ਨਹੀਂ ਕੀਤਾ।
ਉੱਥੇ ਹੀ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੈਡ ਪ੍ਰਾਈਸ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਕਾਬੁਲ ਹਵਾਈ ਅੱਡੇ ਨੂੰ ਵਾਪਸ ਅਫ਼ਗ਼ਾਨੀਆਂ ਦੇ ਹਵਾਲੇ ਕਰ ਦੇਵੇਗਾ।
ਇਸ ਤੋਂ ਪਹਿਲਾਂ ਤਾਲਿਬਾਨ ਦੇ ਬੁਲਾਰੇ ਨੇ ਕਿਹਾ ਸੀ ਕਿ ਉਨ੍ਹਾਂ ਕਾਬੁਲ ਹਵਾਈ ਅੱਡੇ ਦੇ ਕੁਝ ਹਿੱਸਿਆਂ ਨੂੰ ਕਾਬੂ ਕਰ ਲਿਆ ਹੈ।
ਅਫ਼ਗ਼ਾਨਿਸਤਾਨ ‘ਚ ਤਾਲਿਬਾਨ ਨੇ ਅਮਰੀਕਾ ਫੌਜ ਦੀ ਵਾਪਸੀ ਦਾ 31 ਅਗਸਤ ਦਾ ਸਮਾਂ ਦਿੱਤਾ ਹੈ।