ਅੱਜ ਇੱਕ ਵਾਰ ਫਿਰ ਕਾਬੁਲ ਬੰਬ ਧਮਾਕਿਆਂ ਨਾਲ ਹਿੱਲ ਗਿਆ।

ਦੱਸਿਆ ਜਾ ਰਿਹਾ ਕਿ ਕੱਲ ਕਾਬੁਲ ਵਿੱਚ ਇੱਕ ਅਮਰੀਕੀ ਹਵਾਈ ਹਮਲੇ ਨੇ ਇਸਲਾਮਿਕ ਸਟੇਟ ਨਾਲ ਜੁੜੇ ਕਈ ਆਤਮਘਾਤੀ ਹਮਲਾਵਰਾਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਨੂੰ ਨਿਸ਼ਾਨਾ ਬਣਾਇਆ।

ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਆਤਮਘਾਤੀ ਹਮਲਾਵਰ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਮਰੀਕੀ ਫੌਜ ਦੇ ਫੌਜੀ ਨਿਕਾਸੀ ਕਾਰਜ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ।

ਹਜ਼ਾਰਾਂ ਲੋਕਾਂ ਨੂੰ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ।ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਮਰੀਕੀ ਫੌਜੀਆਂ ਦੇ ਦੇਸ਼ ਛੱਡਣ ‘ਚ ਸਿਰਫ ਅੱਜ ਦਾ ਦਿਨ ਹੀ ਬਾਕੀ ਹੈ ਜਿਸ ਤੋਂ ਬਾਅਦ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਨੇ।

ਇਸ ਦੌਰਾਨ ਇਸ ਵੇਲੇ ਲਗਪਗ 300 ਅਮਰੀਕੀਆਂ ਸਮੇਤ 45,000 ਲੋਕ ਅਫਗਾਨਿਸਤਾਨ ਛੱਡਣਾ ਚਾਹੁੰਦੇ ਨੇ।

ਕੁਝ ਦੇਸ਼ 31 ਅਗਸਤ ਦੀ ਆਖਰੀ ਮਿਤੀ ਤੋਂ ਪਹਿਲਾਂ ਹੀ ਆਪਣਾ ਬਚਾਅ ਕਾਰਜ ਖ਼ਤਮ ਕਰਕੇ ਆਪਣੇ ਵਤਨ ਪਰਤ ਚੁੱਕੇ ਹਨ।

ਫਰਾਂਸ ਤੋਂ ਬਾਅਦ ਹੁਣ ਬ੍ਰਿਟੇਨ ਨੇ ਵੀ ਆਪਣਾ ਅਫਗਾਨ ਮਿਸ਼ਨ ਖ਼ਤਮ ਕਰ ਦਿੱਤਾ ਹੈ।

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਕਿਹਾ ਕਿ ਅਮਰੀਕਾ ਉਨ੍ਹਾਂ 300 ਅਮਰੀਕੀ ਨਾਗਰਿਕਾਂ ਨੂੰ ਕੱਢਣ ਦੇ ਯੋਗ ਹੈ ਜੋ ਰਾਸ਼ਟਰਪਤੀ ਜੋਅ ਬਾਇਡਨ ਵਲੋਂ ਨਿਰਧਾਰਤ ਕੀਤੀ ਮੰਗਲਵਾਰ ਦੀ ਸਮਾਂ ਸੀਮਾ ਤੋਂ ਪਹਿਲਾਂ ਅਫਗਾਨਿਸਤਾਨ ਛੱਡਣਾ ਚਾਹੁੰਦੇ ਨੇ।

Spread the love