ਚੰਡੀਗੜ੍ਹ , 30 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਟਵੀਟ ਦੀਆਂ ਝੜੀਆਂ ਲਗਾ ਰਹੇ ਹਨ।
ਸਿੱਧੂ ਟਵੀਟਰ ‘ਤੇ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਆਪਣੀ ਹੀ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਉਂਦੇ ਹਨ। ਇਸੇ ਤਰਾਂ ਸਿੱਧੂ ਨੇ ਅੱਜ ਬਿਜਲੀ ਸਮਝੌਤਿਆਂ ‘ਤੇ ਮੁੜ ਤੋਂ ਇੱਕ ਟਵੀਟ ਕਰਕੇ ਮੁਫ਼ਤ ਬਿਜਲੀ ਬਾਰੇ ਗੱਲ ਕਹੀ ਹੈ ।
ਸਿੱਧੂ ਟਵੀਟ ‘ਚ ਲਿਖਦੇ ਹਨ,
“ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (P.S.E.R.C) ਨੂੰ ਤੁਰੰਤ ਨਿਰਦੇਸ਼ ਲਾਜ਼ਮੀ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਮਹਸੂਲ (tariff) ਨੂੰ ਜਨਤਕ ਹਿੱਤ ਵਿੱਚ ਘਟਾਇਆ ਜਾਵੇ ਫ਼ਲਸਰੂਪ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ। ਇਸ ਤੋਂ ਬਾਅਦ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਨਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਜਾਵੇ, ਜਿਸ ਵਿੱਚ ਸਤਲੁਜ-ਜਮੁਨਾ ਲਿੰਕ ਪਾਣੀਆਂ ਦੀ ਵੰਡ ਸੰਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ !!
ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ, ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ, ਗੈਰ-ਵਾਜਬ ਅਤੇ ਬੇਹਿਸਾਬੇ ਬਿੱਲ ਮੁਆਫ ਕਰਨ ਵਿੱਚ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ !!
ਇਸਦੇ ਨਾਲ ਹੀ ਸਿੱਧੂ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ।
This will help Punjab Govt give 300 units of free power to all domestic consumers including general category, decrease domestic tariff to 3 Rs per Unit & 5 Rs per Unit for Industry, along with redressal of all outstanding bills, waiving-off the unjustifiable & exorbitant bills !!
— Navjot Singh Sidhu (@sherryontopp) August 30, 2021