ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਲੰਮੀਆਂ ਕਤਾਰਾਂ ‘ਚ ਖੜਣਾ ਪੈ ਰਿਹਾ ਹੈ ਜਿਸ ਕਰਕੇ ਲੋਕ ਪ੍ਰੇਸ਼ਾਨ ਤੇ ਖੱਜਲ ਖੁਆਰ ਹੋ ਰਹੇ ਨੇ।

ਯਾਤਰੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਹਵਾਈ ਅੱਡੇ ‘ਤੇ ਕਾਮਿਆਂ ਦੀ ਘਾਟ ਕਾਰਨ ਸਮਾਜਿਕ ਦੂਰੀ ਵੀ ਨਹੀਂ ਰੱਖੀ ਜਾ ਰਹੀ ਤੇ ਉਨ੍ਹਾਂ ਨੂੰ 4-4 ਘੰਟੇ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਗ੍ਰਹਿ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਦਾ ਖਿਆਲ ਰੱਖਣ ਨੂੰ ਮਹੱਤਤਾ ਦਿੱਤੀ ਜਾ ਰਹੀ ਹੈ ਪਰ ਦੇਸ਼ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ‘ਤੇ ਜ਼ਰੂਰੀ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰ ਰਹੇ ਹਾਂ ।

ਦੂਸਰੇ ਪਾਸੇ ਹੀਥਰੋ ਹਵਾਈ ਅੱਡੇ ‘ਤੇ ਹੋ ਰਹੀ ਦੇਰੀ ਨੂੰ ਬਾਰਡਰ ਫੋਰਸ ਵਲੋਂ ਵੀ ਮੰਨਿਆ ਗਿਆ ਹੈ ।

ਯਾਤਰੀਆਂ ਨੇ ਕਿਹਾ ਕਿ ਇਸ ਮੌਕੇ ਬੱਚਿਆਂ ‘ਤੇ ਉਨ੍ਹਾਂ ਦੀਆਂ ਮਾਵਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Spread the love