ਮੁੰਬਈ 02 ,ਸਤੰਬਰ
ਬਾਲੀਵੁੱਡ ਫਿਲਮ ਇੰਡਸਟਰੀ ਤੋਂ ਬਹੁਤ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ।
ਅਦਾਕਾਰ ਅਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ 40 ਸਾਲ ਦੇ ਮੁੰਬਈ ਦੇ ਸਿਧਾਰਥ ਸ਼ੁਕਲਾ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਕੂਪਰ ਹਸਪਤਾਲ ਨੇ ਸਿਧਾਰਥ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਜਾਣਕਾਰੀ ਮੁਤਾਬਿਕ ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੌਣ ਤੋਂ ਪਹਿਲਾਂ ਕੋਈ ਦਵਾਈ ਲਈ ਸੀ ਪਰ ਉਸ ਤੋਂ ਬਾਅਦ ਉਹ ਉੱਠ ਨਹੀਂ ਸਕੇ। ਉਥੇ ਹੀ ਹਸਪਤਾਲ ਨੇ ਪੁਸ਼ਟੀ ਕੀਤੀ ਹੈ ਕਿ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।
ਟੀਵੀ ਇੰਡਸਟਰੀ ਵਿੱਚ ਆਪਣੇ ਆਪ ‘ਚ ਵੱਡਾ ਨਾਂ ਸਿਧਾਰਥ ਸ਼ੁਕਲਾ, ਨੇ ਰਿਐਲਿਟੀ ਸ਼ੋਅ ਬਿੱਗ ਬੌਸ ਦਾ 13 ਵਾਂ ਸੀਜ਼ਨ ਜਿੱਤਿਆ ਸੀ , ਇਸ ਤੋਂ ਇਲਾਵਾ ਉਨ੍ਹਾਂ ਖਤਰੋਂ ਕੇ ਖਿਲਾੜੀ ਦਾ ਸੱਤਵਾਂ ਸੀਜ਼ਨ ਵੀ ਜਿੱਤਿਆ ਸੀ ।