ਦਿੱਲੀ, 02 ਸਤੰਬਰ

ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਉਨ੍ਹਾਂ ਨੇ ਦਿੱਲੀ ‘ਚ ਆਖ਼ਰੀ ਸਾਂਹ ਲਏ ਹਨ। ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਵੱਲੋਂ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

ਚੰਦਨ ਮਿੱਤਰਾ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਸਨ। 65 ਸਾਲ ਦੀ ਉਮਰ ‘ਚ ਉਹ ਇਸ ਫ਼ਾਨੀ ਸਨਕਾਰੀ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

ਦੋ ਵਾਰ ਰਾਜ ਸਭਾ ਮੈਂਬਰ ਰਹੇ ਚੰਦਨ ਮਿੱਤਰਾ ਨੇ ਜੂਨ ਵਿੱਚ ‘ਦਿ ਪਾਇਨੀਅਰ ਅਖਬਾਰ’ ਦੇ ਪ੍ਰਿੰਟਰ ਅਤੇ ਪ੍ਰਕਾਸ਼ਕ ਵਜੋਂ ਅਸਤੀਫਾ ਦੇ ਦਿੱਤਾ ਸੀ।

ਚੰਦਨ ਮਿੱਤਰਾ ਨੇ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ 2003 ਵਿੱਚ ਕੀਤੀ ਸੀ ਜਦੋਂ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ। 2010 ਵਿੱਚ, ਉਹ ਮੱਧ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਵਜੋਂ ਰਾਜ ਸਭਾ ਵਿੱਚ ਇੱਕ ਹੋਰ ਕਾਰਜਕਾਲ ਲਈ ਚੁਣੇ ਗਏ ਸਨ। 2018 ‘ਚ ਭਾਜਪਾ ਛੱਡ ਦਿੱਤੀ ਸੀ ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋ ਗਏ ਸੀ।

Spread the love