ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਬਾਰੇ ਮੁੜ ਵੱਡਾ ਦਾਅਵਾ ਕੀਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਖੇਤੀਬਾੜੀ ਦੇ ਖੇਤਰ ’ਚ ਵੱਡਾ ਬਦਲਾਅ ਲਿਆਉਣਗੇ। ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਲਈ ਪੂਰਾ ਮੁਲਕ ਖੁੱਲ੍ਹੀ ਮੰਡੀ ਬਣ ਗਿਆ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵੀ ਆਧੁਨਿਕ ਖੇਤੀ ’ਚ ਹੁਣ ਨਿਵੇਸ਼ ਕਰ ਸਕਦਾ ਹੈ ਤੇ ਉਹ ਫਸਲਾਂ ਲਈ ਗੁਦਾਮ, ਕੋਲਡ ਸਟੋਰੇਜ਼ ਆਦਿ ਬਣਾ ਸਕਦੇ ਨੇ।

ਖੇਤੀ ਮੰਤਰੀ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਬਣਾ ਰਹੀਆਂ ਨੇ।ਖੇਤੀ ਮੰਤਰੀ ਨੇ ਵੀਰਵਾਰ ਸੀਆਈਆਈ ਦੇ 16ਵੇਂ ਸਥਾਈ ਸਿਖਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਖੇਤਰ ਵਿੱਚ ਪ੍ਰਾਈਵੇਟ ਸੈਕਟਰ ਦੇ ਨਿਵੇਸ਼ ਨਾਲ ਘੱਟ ਲਾਗਤ ’ਤੇ ਕਿਸਾਨਾਂ ਲਈ ਬਿਹਤਰ ਸਹੂਲਤਾਂ ਦਾ ਰਾਹ ਪੱਧਰਾ ਹੋਵੇਗਾ।

ਖੇਤੀ ਕਾਨੁੰਨਾਂ ਨੇ ਕਿਸਾਨਾਂ ਲਈ ਨਵੇਂ ਰਾਹ ਖੋਲ੍ਹੇ ਨੇ। ਪਰ ਦੂਜੇ ਪਾਸੇ ਕਿਸਾਨ 9 ਮਹੀਨਆ ਤੋਂ ਵੀ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰਦੱ ਕਰਾਉਣ ਲਈ ਅੰਦੋਲਨ ਕਰ ਰਹੇ ਨੇ ਪਰ ਸਰਕਾਰ ਦੇ ਰਵੱਈਏ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲ ਰਿਹਾ। ਸਰਕਾਰ ਅਜੇ ਵੀ ਖੇਤੀ ਕਾਨੂੰਨਾਂ ਦੇ ਫਾਇਦੇ ਹੀ ਗਿਣਾ ਰਹੀ ਹੈ।

Spread the love