1984 ਦੇ ਸਿੱਖ ਵਿਰੋਧੀ ਹਿੰਸਾ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ ।

ਕੋਰਟ ਨੇ ਸੱਜਣ ਕੁਮਾਰ ਨੂੰ ਮੈਡੀਕਲ ਦੇ ਆਧਾਰ ‘ਤੇ ਦੋਸ਼ੀ ਠਹਿਰਾਉਣ ਲਈ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਨੇ ਕੋਰਟ ‘ਚ ਮੈਡੀਕਲ ਰਿਪੋਰਟ ਦਰਜ ਕਰਵਾਈ ਹੈ।

ਸੀਬੀਆਈ ਨੇ ਇੱਕ ਮੈਡੀਕਲ ਰਿਪੋਰਟ ‘ਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਹੁਣ ਠੀਕ ਹੈ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਹੌਲੀ ਹੋਲੀ ਠੀਕ ਹੋ ਰਿਹਾ ਹੈ।

ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਉਹ ਮੇਦਾਂਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਉਹ ਹਿਰਾਸਤ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਜਿਨ੍ਹਾਂ ਨੂੰ ਖਾਸ ਇਲਾਜ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਹ ਜੇਲ੍ਹ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰਵਾ ਸਕਦਾ ਹੈ।

ਦੱਸ ਦਈਏ ਕਿ ਸੱਜਣ ਕੁਮਾਰ ਨੇ ਮੈਡੀਕਲ ਆਧਾਰ ਤੇ ਅੰਤਰਿਮ ਜ਼ਮਾਨਤ ਮੰਗੀ ਹੈ। ਸੱਜਣ ਕੁਮਾਰ ਵੱਲੋਂ ਵਿਕਾਸ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਲ ਨੂੰ ਡਾਕਟਰੀ ਆਧਾਰ ‘ਤੇ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਉਸ ਦਾ ਭਾਰ ਬਹੁਤ ਘੱਟ ਗਿਆ ਹੈ ਅਤੇ ਉਸ ਨੂੰ ਨਿੱਜੀ ਹਸਪਤਾਲ ਲਿਜਾਣ ਦੀ ਲੋੜ ਹੈ।

ਓਧਰ ,ਸੁਪਰੀਮ ਕੋਰਟ ਨੇ 24 ਅਗਸਤ ਨੂੰ ਸੀ ਬੀ ਆਈ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਸੱਜਣ ਕੁਮਾਰ ਦੀ ਡਾਕਟਰੀ ਹਾਲਤ ਦੀ ਪੁਸ਼ਟੀ ਕਰੇ, ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਜਿਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਮੰਗੀ। ਬੈਂਚ ਨੇ ਕੁਮਾਰ ਦੀ ਪਟੀਸ਼ਨ ‘ਤੇ ਸੀ ਬੀ ਆਈ ਤੋਂ ਜਵਾਬ ਮੰਗਿਆ ਅਤੇ ਜਾਂਚ ਏਜੰਸੀ ਨੂੰ ਇੱਕ ਹਫ਼ਤੇ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ।

Spread the love