ਨਿਊਜ਼ੀਲੈਂਡ ਦੀ ਸੁਪਰਮਾਰਕੀਟ ‘ਚ ਇੱਕ ਹਮਲਾ ਹੋਇਆ ਜਿਸ ਨੂੰ ਪ੍ਰਧਾਨ ਮੰਤਰੀ ਨੇ ਅੱਤਵਾਦੀ ਹਮਲਾ ਕਹਿ ਕੇ ਪੁਸ਼ਟੀ ਕੀਤੀ।

ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਨੇ ਇਕ ਹਿੰਸਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਹੈ, ਜਿਸ ਨੇ ਇਕ ਸੁਪਰਮਾਰਕੀਟ ਵਿਚ ਚਾਕੂ ਮਾਰ ਕੇ 6 ਲੋਕਾਂ ਨੂੰ ਜ਼ਖਮੀ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਿਆ।

ਜੈਸਿੰਡਾ ਨੇ ਕਿਹਾ ਕਿ ਹਮਲਾਵਾਰ ਸ਼੍ਰੀਲੰਕਾਈ ਨਾਗਰਿਕ ਸੀ ਜੋ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਵਿਚ ਸੀ, ਜੋ ਕਿ 2011 ਵਿੱਚ ਨਿਊਜ਼ੀਲੈਂਡ ਆਇਆ ਸੀ ਅਤੇ ਅੱਤਵਾਦ ਦੀ ਨਿਗਰਾਨੀ ਸੂਚੀ ਵਿੱਚ ਸੀ।

ਉਹਨਾਂ ਨੇ ਦੱਸਿਆ ਕਿ ਉਹ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਰਡਾਰ ‘ਤੇ ਸੀ ਅਤੇ ਉਸ ਦੀ 24 ਘੰਟੇ ਤੋਂ ਨਿਗਰਾਨੀ ਕੀਤੀ ਜਾ ਰਹੀ ਸੀ।

ਉਹਨਾਂ ਨੇ ਦੱਸਿਆ ਕਿ ਕਾਨੂੰਨ ਮੁਤਾਬਕ ਇਸ ਵਿਅਕਤੀ ਨੂੰ ਜੇਲ੍ਹ ਵਿਚ ਰੱਖਣ ਦੀ ਇਜਾਜ਼ਤ ਨਹੀਂ ਸੀ।

ਸੁਪਰਮਾਰਕੀਟ ਦੇ ਅੰਦਰ ਇਕ ਵਿਅਕਤੀ ਵੱਲੋਂ ਬਣਾਈ ਗਈ ਵੀਡੀਓ ਵਿਚ 10 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ ਹਾਲਾਂਕਿ ਪੁਸ਼ਟੀ ਨਹੀਂ ਹੋਈ ਕਿ ਗੋਲੀਆਂ ਕਿਸਨੇ ਚਲਾਈਆਂ।

ਪੁਲਿਸ ਕਮਿਸ਼ਨਰ ਐਂਡਰਿਓ ਕੋਸਟਰ ਨੇ ਆਮ ਲੋਕਾਂ ਨੂੰ ਭਰੋਸਾ ਦਵਾਇਆ ਕਿ ਹੋਰ ਕਿਸੇ ਵੀ ਤਰ੍ਹਾਂ ਦਾ ਖਤਰਾ ਨਹੀਂ ਹੈ ।

Spread the love