ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਪੰਜਾਬ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।

ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਇਹ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮੰਤਰੀ ਦੀ ਕੋਠੀ ਘੇਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਮੌਕੇ ‘ਤੇ ਮੌਜੂਦ ਭਾਰਤੀ ਪੁਲਿਸ ਬਲ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਰਕਰਾਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਵੀ ਕੀਤਾ।

ਦੱਸ ਦੇਈਏ ਕਿ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਰਿਹਾਇਸ਼ ਦੀ ਘੇਰਾਬੰਦੀ ਕਰਕੇ ਸੱਤਾਧਾਰੀ ਤਾਨਾਸ਼ਾਹੀ ਸਰਕਾਰਾਂ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਸੀ।ਜਿਸਤੋਂ ਬਾਅਦ ਅੱਜ ਇਹ ਪ੍ਰਧਰਸ਼ਨ ਕੀਤਾ ਗਿਆ ਹੈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਖੇਤੀਬਾੜੀ ‘ਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ’ ਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖਤ ਨਿਖੇਧੀ ਕੀਤੀ ਹੈ। ਤੇ ਪਿੱਛਲੇ ਦਿਨੀਂ ਮੋਗਾ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖਿਲਾਫ਼ ਅੱਜ ਪ੍ਰਦਰਸ਼ਨ ਕੀਤਾ ਗਿਆ ਤੇ ਕਿਸਾਨਾਂ ‘ਤੇ ਦਰਜ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ।

Spread the love