ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਦੇ ਗ੍ਰਹਿ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਮਲੂਕਾ ਨੂੂੰ ਖ਼ੁਦ ਹੀ ਰਾਮਪੁਰਾ ਫ਼ੂਲ ਤੋਂ ਚੋਣ ਲੜਨ ਲਈ ਰਾਜ਼ੀ ਕਰ ਲਿਆ।

ਜ਼ਿਕਰਯੋਗ ਹੈ ਕਿ ਮਲੂਕਾ ਆਪਣੇ ਬੇਟੇ ਨੂੰ ਰਾਮਪੁਰਾ ਫ਼ੂਲ ਤੋਂ ਚੋਣ ਲੜਾਉਣਾ ਚਾਹੁੰਦੇ ਸਨ ਜਦਕਿ ਉਹ ਖ਼ੁਦ ਮੌੜ ਹਲਕੇ ਦੀ ਟਿਕਟ ਦੇ ਚਾਹਵਾਨ ਸਨ ਪਰ ਸ: ਸੁਖ਼ਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਰਾਮਪੁਰਾ ਫ਼ੂਲ ਤੋਂ ਉਮੀਦਵਾਰ ਐਲਾਨਣ ਮਗਰੋਂ ਕਾਂਗਰਸ ਛੱਡ ਕੇ ਪਾਰਟੀ ਵਿੱਚ ਆਏ ਜਗਮੀਤ ਸਿੰਘ ਬਰਾੜ ਨੂੰ ਮੌੜ ਤੋਂ ਉਮੀਦਵਾਰ ਐਲਾਨ ਦਿੱਤਾ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੌਕੇ ਸ:ਸੁਖ਼ਬੀਰ ਸਿੰਘ ਬਾਦਲ ਨੇ ਸ: ਮਲੂਕਾ ਦੇ ਬੇਟੇ ਸ:ਗੁਰਪ੍ਰੀਤ ਸਿੰਘ ਮਲੂਕਾ ਨੂੂੰ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਸ: ਸੁਖ਼ਬੀਰ ਸਿੰਘ ਬਾਦਲ ਨੇ ਦੋ ਪ੍ਰਮੁੱਖ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰ ਸ: ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੁਰਾ ਫ਼ੂਲ ਤੋਂ ਸੀ.ਏ. ਸ੍ਰੀ ਨਰੇਸ਼ ਕੁਮਾਰ ਨੂੰ ਪੀ.ਏ.ਸੀ. ਮੈਂਬਰ ਬਣਾਉਣ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸ: ਸਤਨਾਮ ਸਿੰਘ ਭਾਈਰੂਪਾ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹਨ।

Spread the love