ਅਲਬਰਟਾ ਸਰਕਾਰ ਨੇ ਸੂਬੇ ਅੰਦਰ ਕੋਵਿਡ-19 ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦਿਆ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ ।
ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਅਤੇ ਸਿਹਤ ਮੰਤਰੀ ਟਾਈਲਰ ਸ਼ੈਂਡਰੋ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਅੰਦਰਲੇ ਇਕੱਠਾਂ ਅਤੇ ਹੋਰ ਅੰਦਰ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
।
ਇਸ ਤੋਂ ਪਹਿਲਾਂ ਵੀ ਕਈ ਵਾਰ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਹੋਰ ਵੀ ਕਈ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਸੀ ਜਿਵੇਂ ਕਿ ਰੈਸਟੋਰੈਂਟ ਅਤੇ ਬਾਰ ਰਾਤ 10 ਵਜੇ ਬੰਦ ਹੋਇਆ ਕਰਨਗੇ।
ਪ੍ਰੀਮੀਅਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਜੇ ਵੈਕਸੀਨ ਨਹੀ ਲਗਵਾਈ ਉਨ੍ਹਾਂ ਨੂੰ ਜਲਦ ਵੈਕਸੀਨ ਲਵਾ ਲੈਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਵੈਕਸੀਨ ਲਗਵਾਉਣ ਵਾਲੇ ਹਰ ਵਿਅਕਤੀ ਨੂੰ 100 ਡਾਲਰ ਦੇਣ ਦਾ ਵੀ ਐਲਾਨ ਵੀ ਕੀਤਾ ਗਿਆ ਹੈ।