ਨਿਊਜ਼ੀਲੈਂਡ ਵਿੱਚ 6 ਮਹੀਨਿਆਂ ਬਾਅਦ ਕਰੋਨਾ ਨਾਲ ਹੋਈ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਖ਼ਤੀ ਕਰਨ ਦੇ ਸੰਕੇਤ ਦਿੱਤੇ ਨੇ।
ਨਿਊਜ਼ੀਲੈਂਡ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਤੇਜ਼ੀ ਨਾਲ ਫੈਲ ਰਹੀ ਡੈਲਟਾ ਲਾਗ ਦਾ ਪ੍ਰਕੋਪ ਹੁਣ ਕਾਬੂ ਵਿੱਚ ਆ ਰਿਹਾ ਜਿਸ ਕਰਕੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ।
ਦੱਸਿਆ ਜਾ ਰਿਹਾ ਕਿ ਕੋਵਿਡ ਕਾਰਨਾਂ ਕਰਕੇ ਆਪਣੀ ਜਾਨ ਗੁਆਉਣ ਵਾਲੀ ਔਰਤ ਪਹਿਲਾਂ ਹੀ ਕਈ ਬਿਮਾਰੀਆਂ ਤੋਂ ਪੀੜਤ ਸੀ।
ਗੁੰਝਲਦਾਰ ਬਿਮਾਰੀਆਂ ਦੇ ਕਾਰਨ ਉਸਨੂੰ ਵੈਂਟੀਲੇਟਰ ਅਤੇ ਵਧੇਰੇ ਦੇਖਭਾਲ ਨਹੀਂ ਦਿੱਤੀ ਜਾ ਸਕਦੀ।
ਉਧਰ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਕਿਹਾ ਕਿ ਇਸ ਔਰਤ ਦੀ ਮੌਤ ਇੱਕ ਚਿਤਾਵਨੀ ਹੈ ਕਿ ਅਸੀਂ ਹੁਣ ਜੋ ਉਪਾਅ ਕਰ ਰਹੇ ਹਾਂ ਉਹ ਇੰਨੇ ਮਹੱਤਵਪੂਰਨ ਕਿਉਂ ਹਨ।
ਸਾਡੇ ਬਜ਼ੁਰਗ ਨਿਊਜ਼ੀਲੈਂਡ ਵਾਸੀ ਅਤੇ ਜਿਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਵਾਇਰਸ ਦਾ ਸਭ ਤੋਂ ਵੱਧ ਖ਼ਤਰਾ ਹੈ।
ਇਸ ਦੇ ਫੈਲਣ ਨੂੰ ਰੋਕਣ ਲਈ ਲੌਕਡਾਉਨ ਇੱਕ ਮਹੱਤਵਪੂਰਨ ਸਾਧਨ ਹੈ ਜਿਸ ਕਰਕੇ ਸਖ਼ਤੀ ਕਰ ਦੇ ਸੰਕੇਤ ਦਿੱਤੇ ਗਏ ਹਨ।