ਅੰਮ੍ਰਿਤਸਰ , 06 ਸਤੰਬਰ

ਅੰਮ੍ਰਿਤਸਰ ਵਿੱਚ ਸਵੇਰੇ ਤੜਕਸਾਰ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਅੰਮ੍ਰਿਤਸਰ ਹਾਲ ਬਾਜ਼ਾਰ ਦੇ ਅੰਦਰ ਚੌਂਕ ਫ਼ਰੀਦ ਵਿੱਚ ਬੈਂਕ ਆਫ਼ ਇੰਡੀਆ ਦੀ ਬੇਸਮੈਂਟ ‘ਚ ਭਿਆਨਕ ਅੱਗ ਲੱਗ ਗਈ।

ਬੈਂਕ ਦਾ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਬੈਂਕ ਅਧਿਕਾਰੀਆਂ ਨੂੰ ਬੈਂਕ ਦੀਆਂ ਚਾਬੀਆਂ ਨਹੀਂ ਮਿਲੀਆਂ ਤਾਂ ਉਨ੍ਹਾਂ ਨੇ ਤਾਲੇ ਤੋੜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਮੌਕੇ ‘ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਸੀ ਕਿ ਬੈਂਕ ਦੀ ਬੇਸਮੈਂਟ ਵਿਚੋਂ ਧੂੰਆਂ ਨਿਕਲ ਰਿਹਾ ਜਿਸ ਤੋਂ ਬਾਅਦ ਮੌਕੇ ਤੇ ਦਮਕਲ ਵਿਭਾਗ ਨੂੰ ਵੀ ਸੱਦਿਆ ਗਿਆ ਤੇ ਅੱਗ ਤੇ ਕਾਬੂ ਪਾਇਆ ਗਿਆ ਉੱਥੇ ਉਨ੍ਹਾਂ ਦੱਸਿਆ ਕਿ ਜਾਨੀ ਨੁਕਸਾਨ ਤਾਂ ਕੋਈ ਨਹੀਂ ਹੋਇਆ ਪਰ ਬੈਂਕ ਦਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਅਜੇ ਤੱਕ ਅੱਗ ਲੱਗਣ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਤੇ ਜਾਂਚ ਜਾਰੀ ਹੈ ।

Spread the love