400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ ਹੋਈ ।

ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਹ ਪੈਦਲ ਸ਼ਬਦ ਚੌਂਕੀ ਯਾਤਰਾ 3 ਅਕਤੂਬਰ ਨੂੰ ਗਵਾਲੀਅਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗੀ ਅਤੇ ਰਸਤੇ ‘ਚ ਉਸ ਦੇ ਵੱਖ-ਵੱਖ ਥਾਵਾਂ ‘ਤੇ 26 ਪੜਾਅ ਹੋਣਗੇ।

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਸ਼ਬਦ ਚੌਂਕੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦੇ ਦੱਸਿਆ ਕਿ ਪਹਿਲੀ ਚੌਂਕੀ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਕਿਲ੍ਹਾ ਗਵਾਲੀਅਰ ਵਿਖੇ ਨਜ਼ਰਬੰਦ ਹੋਣ ‘ਤੇ ਸਤਿਗੁਰਾਂ ਦੀ ਯਾਦ ‘ਚ ਬਾਬਾ ਬੁੱਢਾ ਜੀ ਨੇ ਆਰੰਭ ਕੀਤੀ ਸੀ।

ਇਹ ਪ੍ਰੰਪਰਾ ਗੁਰੂ ਦੇ ਸਨਮੁੱਖ ਸਮਰਪਿਤ ਮੁੜ ਗੁਰੂ ਸਾਹਿਬਾਨ ਅਤੇ ਮਹਾਨ ਗੁਰਸਿੱਖਾਂ ਦੇ ਨਗਰ ਕੀਰਤਨਾਂ ਸਮੇਂ ਪ੍ਰਚੱਲਿਤ ਰੂਪ ਅਖਤਿਆਰ ਕਰ ਗਈ ਅਤੇ ਸਹਿਜੇ-ਸਹਿਜੇ ਇਹ ਪ੍ਰੰਪਰਾ ਰੋਜ਼ਾਨਾ ਮਰਯਾਦਾ ‘ਚ ਸ਼ਾਮਲ ਹੋ ਗਈ।

Spread the love