ਇੱਕ ਪਾਸੇ ਤਾਂ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਚਿਹਰਾ ਬਣਾਉਣ ਲਈ ਹਲਚਲ ਤੇਜ਼ ਹੈ ਤਾਂ ਉਥੇ ਹੀ ਦੂਜੇ ਪਾਸੇ ਭਗਵੰਤ ਮਾਨ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਨੇ। ਦਰਅਸਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਣੇ 10 ਨੇਤਾਵਾਂ ਦੇ ਖਿਲਾਫ ਪੁਲਿਸ ਨਾਲ ਝੜਪ ਦੇ ਮਾਮਲੇ ਵਿੱਚ ਸੁਣਵਾਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ।
ਇਨ੍ਹਾਂ ਆਗੂਆਂ ਵਿੱਚ ਸੰਸਦ ਮੈਂਬਰ ਭਗਵੰਤ ਮਾਨ, ਵਿਧਾਇਕ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮੀਤ ਹੇਅਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਅਤੇ ਦੋ ਹੋਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਜੈਸਿੰਘ ਰੋਧੀ ਸ਼ਾਮਲ ਨੇ। ਪੁਲਿਸ ਨੇ ਸਾਰੇ ਨੇਤਾਵਾਂ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤੇ ਹਨ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 1 ਦਸੰਬਰ ਨੂੰ ਹੋਵੇਗੀ।ਦੱਸਣਯੋਗ ਹੈ ਕਿ ਜਨਵਰੀ 2020 ਵਿੱਚ ਇਹ ਆਗੂ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਆਏ ਸਨ।
ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਵਿੱਚ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ। ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਸੈਕਟਰ -3 ਥਾਣੇ ਨੇ ਇਨ੍ਹਾਂ ਆਗੂਆਂ ਵਿਰੁੱਧ ਕੇਸ ਦਰਜ ਕੀਤਾ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਨੇ ।
ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਕੇਸ ਵਿਚ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਉਹਨਾਂ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ। ਜਿਸ ‘ਤੇ ਸੁਣਵਾਈ ਕਰਨ ਤੋਂ ਬਾਅਦ ਸੰਜੇ ਸਿੰਘ ਨੂੰ 1 ਲੱਖ ਦੇ ਮੁਚੱਲਕੇ ‘ਤੇ ਅਗਾਊਂ ਜ਼ਮਾਨਤ ਮਿਲ ਗਈ ਹੈ ਅਤੇ 17 ਸਤੰਬਰ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਗੁਨਾਹ ਲਈ ਅਰਵਿੰਦ ਕੇਜਰੀਵਾਲ ਮੁਆਫੀ ਮੰਗ ਚੱੁਕੇ ਨੇ ਹੁਣ ਉਸੇ ਕੇਸ ‘ਚ ਸੰਜੇ ਸਿੰਘ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਇਆ ਸੀ।
ਅਦਾਲਤ ਚ ਪੇਸ਼ ਨਾ ਹੋਣ ‘ਤੇ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਹਾਲਾਂਕਿ ਇਸ ਸੳਭ ਦੇ ਵਿਚਾਕਰ ਸੰਜੇ ਸਿੰਘ ਦੀ ੋਪ੍ਰਤੀਕਿਿਰਆ ਵੀ ਸਹਾਮਣੇ ਆਈ ਹੈ। ਸੰਜੇ ਸਿੰਘ ਨੇ ਟਵੀਟ ਕਰ ਕਿਹਾ ਕਿ ਪੇਸ਼ ਕਰਨ ਮੈਂ ਮਾਨਯੋਗ ਅਦਾਲਤ ਦਾ ਸਮਨਾਮ ਕਰਦਾ ਹਾਂ। ਮੇਰੇ ਪਿਤਾ ਦੀ ਤੇਰਵੀਂ ਸੀ ਜਿਸ ਕਾਰਨ ਮੈਂ ਅਦਾਲਤ ‘ਚ ਪੇਸ਼ ਨਹੀਂ ਹੋ ਸਕਿਆ ਅਗਲੀ ਸੁਣਵਾਈ ‘ਚ ਮੈਂ ਅਦਾਲਤ ਦੇ ਹੁਕਮਾਂ ਦਾ ਪਾਲਣ ਕਰਦਿਆ ਪੇਸ਼ ਹੋਵਾਂਗਾ।