ਪੰਜਾਬੀ ਗਾਇਕ ਗੁਰਦਾਸ ਮਾਨ ਮੁਆਫ਼ੀ ਮੰਗਣ ਤੋਂ ਬਾਅਦ ਵੀ ਮੁਸ਼ਕਲਾਂ ‘ਚ ਘਿਰੇ ਨਜ਼ਰ ਆ ਰਹੇ ਹਨ।

ਗੁਰਦਾਸ ਮਾਨ ਨੇ ਅੱਜ ਅਦਾਲਤ ‘ਚ ਪੇਸ਼ ਹੋਣਾ ਹੀ ਪਰ ਉਹ ਹਾਜ਼ਰ ਨਹੀਂ ਹੋਏ। ਤਾਂ ਉੱਥੇ ਹੀ ਅਦਾਲਤ ਨੇ ਗੁਰਦਾਸ ਮਾਨ ਨੂੰ ਅਗਾਊ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਨਕੋਦਰ ਸਥਿਤ ਇੱਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕੀਤੀ ਸੀ ਤੇ ਲਾਡੀ ਸ਼ਾਹ ਨੂੰ ਉਨ੍ਹਾਂ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਫ਼ਾਈ ਪੇਸ਼ ਕੀਤੀ ਸੀ | ਗੁਰਦਾਸ ਮਾਨ ਦਾ ਕਹਿਣਾ ਸੀ ਕਿ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ | ਗੁਰੂ ਸਾਹਿਬਾਨਾਂ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।

ਗੁਰਦਾਸ ਮਾਨ ਵੱਲੋਂ ਕੀਤੀ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰਾ ਪੂਰੇ ਰੋਸ ‘ਚ ਹੈ। ਸਿੱਖ ਜਥੇਬੰਦੀਆਂ ਵੱਲੋਂ ਕਈ ਦਿਨਾਂ ਤੱਕ ਹਾਈਵੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਜਲੰਧਰ ਪੁਲਿਸ ਨੇ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਸੀ। ਅੱਜ ਗੁਰਦਾਸ ਮਾਨ ਦੀ ਪਹਿਲੀ ਪੇਸ਼ੀ ਸੀ। ਜਿਸ ‘ਚ ਉਹ ਹਾਜ਼ਰ ਨਹੀਂ ਹੋਏ।

Spread the love