ਮੈਕਸੀਕੋ ਦੇ ਗੁਏਰੇਰੋ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.8 ਸੀ।

ਰਾਸ਼ਟਰੀ ਭੂਚਾਲ ਵਿਿਗਆਨ ਕੇਂਦਰ ਦੇ ਅਨੁਸਾਰ ਸਵੇਰੇ 07:17 ਵਜੇ ਭੂਚਾਲ ਕਾਰਨ ਧਰਤੀ ਕੰਬ ਗਈ।

ਰਿਪੋਰਟ ਮੁਤਾਬਕ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਮੈਕਸੀਕੋ ਸਿਟੀ ਦੀਆਂ ਇਮਾਰਤਾਂ ਨੂੰ ਹਿਲਾ ਦਿੱਤਾ।

ਰਾਸ਼ਟਰਪਤੀ ਨੇ ਦੱਸਿਆ ਕਿ ਚਾਰ ਸੂਬਿਆਂ ‘ਚ ਸਭ ਤੋਂ ਵੱਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੈ ।

Spread the love