ਜਿੱਥੇ ਇੱਕ ਪਾਸੇ ਲਗਾਤਾਰ ਕਿਸਾਨਾਂ ਵੱਲੋ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ , ਕਿਸਾਨਾਂ ਵੱਲੋਂ ਭਾਜਪਾ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪਿੰਡਾਂ ਵਿੱਚ ਨਾ ਵੜਨ ,ਤੇ ਨਾ ਹੀ ਕੋਈ ਸਿਆਸੀ ਪ੍ਰੋਗਰਾਮ ਜਾਂ ਮੀਟਿੰਗ ਨਾ ਕਰਨ ,ਨਹੀਂ ਤਾਂ ਕਿਸਾਨਾਂ ਨੂੰ ਪਤਾ ਲੱਗਣ ‘ਤੇ ਸਖ਼ਤ ਵਿਰੋਧ ਕੀਤਾ ਜਾਵੇਗਾ ਇਥੋਂ ਤੱਕ ਕਿ ਜੇਕਰ ਉਹ ਆਉਂਦੇ ਹਨ ਤਾਂ ਉਨ੍ਹਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਸਵਾਲ ਪੁੱਛੇ ਜਾਣਗੇ। ਪਰ ਇਸ ਸਭ ਦੇ ਬਾਵਜੂਦ ਵੀ ਅੱਜ ਪੰਜਾਬ ਭਾਜਪਾ ਨੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ।

ਦੱਸ ਦਈਏ ਕਿ ਅਗਲੇ ਸਾਲ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਟੀਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਗਜੇਂਦਰ ਸਿੰਘ ਸ਼ੇਖਾਵਤ ਨੂੰ ਚੋਣ ਇੰਚਾਰਜ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਤਿੰਨ ਸਹਿ ਇੰਚਾਰਜ ਵੀ ਲਗਾਏ ਹਨ ਜਿਸ ‘ਚ ਹਰਦੀਪ ਸਿੰਘ ਪੁਰੀ, ਮੀਨਾਕਸ਼ੀ ਲੇਖੀ , ਵਿਨੋਦ ਚਾਵੜਾ ਨੂੰ ਸਹਿ ਇੰਚਾਰਜ ਲਗਾਇਆ ਗਿਆ। ਭਾਜਪਾ ਨੇ ਪ੍ਰਧਾਨ ਸਣੇ 8 ਕੇਂਦਰੀ ਮੰਤਰੀਆਂ ਨੂੰ ਯੂਪੀ ਵਿੱਚ ਤਾਇਨਾਤ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਉੱਤਰਾਖੰਡ ਦੇ ਮੁੱਖ ਇੰਚਾਰਜ ਹੋਣਗੇ। ਲੌਕੇਟ ਚੈਟਰਜੀ ਅਤੇ ਸਰਦਾਰ ਆਰਪੀ ਸਿੰਘ ਸਹਿ-ਇੰਚਾਰਜ ਦੀ ਭੂਮਿਕਾ ਵਿੱਚ ਹੋਣਗੇ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਗੋਆ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਮਨੀਪੁਰ ਦੇ ਇੰਚਾਰਜ ਹੋਣਗੇ।

‘ਤੇ ਇੱਧਰ ਭਾਜਪਾ ਵਾਰ ਵਾਰ ਦਾਅਵਾ ਕਰ ਰਹੀ ਹੈ ਕਿ ਕਿਸਾਨੀ ਅੰਦੋਲਨ ਵਿਚਾਲੇ ਉਹ ਪੰਜਾਬ ਦੀ ਸੱਤਾ ‘ਤੇ ਕਾਬਿਜ਼ ਹੋਣਗੇ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ‘ਚ ਜਿੱਤ ਹਾਸਿਲ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਤੋਂ ਬਹੁਤ ਖੁਸ਼ ਨੇ ਕੁਝ ਕੁ ਲੋਕ ਆਪਣੀ ਸਿਆਸੀ ਲਾਹੇ ਲਈ ਅੰਦੋਲਨ ਕਰ ਰਹੇ ਹਨ। ਭਾਜਪਾ ਨੇ ਦਾਅਵਾ ਕੀਤਾ ਕਿ ਉਹ ਪੂਰਨ ਬਹੁਮਤ ਨਾਲ ਪੰਜਾਬ ‘ਚ ਸਰਕਾਰ ਬਣਾਉਣਗੇ।

Spread the love