2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰ ਐਲਾਨ ਰਹੀਆਂ ਹਨ। ਇਸ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੂਬੇ ਦੀਆਂ 2 ਵਿਧਾਨ ਸਭਾ ਸੀਟਾਂ ‘ਤੇ ਅਦਲਾ -ਬਦਲੀ ਕੀਤੀ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਬਸਪਾ ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦੋਂ ਕਿ ਅਕਾਲੀ ਦਲ ਅੰਮ੍ਰਿਤਸਰ (ਉੱਤਰੀ) ਅਤੇ ਸੁਜਾਨਪੁਰ ਤੋਂ ਚੋਣ ਲੜੇਗਾ। ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਛੱਡ ਕੇ ਅਕਾਲੀ ਦਲ ’ਚ ਆਏ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਸੁਜਾਨਪੁਰ ਤੋਂ ਭਾਜਪਾ ਛੱਡ ਕੇ ਆਏ ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ , ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ ,ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

Spread the love