ਚੰਡੀਗੜ੍ਹ, 8ਸਤੰਬਰ

ਸੂਬੇ ਦੇ ਮੌਜੂਦਾ ਉਦਯੋਗਿਕ ਮਾਹੌਲ ਤੋਂ ਪ੍ਰਭਾਵਿਤ ਹੋ ਕੇ ਯੂ.ਕੇ. ਦੇ ਸਭ ਤੋਂ ਤੇਜ਼ੀ ਨਾਲ ਪ੍ਰਫੁੱਲਤ ਹੋ ਰਹੇ ਰੀਅਲ ਅਸਟੇਟ ਡਿਵੈਲਪਰ ਡੋਮਿਨਵਸ ਸਮੂਹ ਨੇ ਅੱਜ ਪੰਜਾਬ ਵਿੱਚ100ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ ਦਾ ਐਲਾਨ ਕੀਤਾ।

ਇਸ ਮੌਕੇ ਡੋਮਿਨਵਸ ਗਰੁੱਪ ਦੇ ਸੰਸਥਾਪਕ ਅਤੇ ਗੈਰ-ਕਾਰਜਕਾਰੀ ਚੇਅਰਮੈਨ ਸੁਖਪਾਲ ਸਿੰਘ ਆਹਲੂਵਾਲੀਆ ਨੇ ਇੱਥੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸਿਹਤ,ਖੇਤੀਬਾੜੀ,ਸਿੱਖਿਆ,ਉਸਾਰੀ ਅਤੇ ਹੋਟਲ ਇੰਡਸਟਰੀ ਸਮੇਤ ਮੁੱਖ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪਛਾਣ ਕਰ ਰਹੇ ਹਾਂ ਤਾਂ ਜੋ ਭਾਰਤ ਵਿੱਚ ਨਿਵੇਸ਼ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੀ ਵਿਸ਼ਾਲ ਨਿਵੇਸ਼ ਸਮਰੱਥਾ ਦਾ ਲਾਭ ਉਠਾ ਕੇ ਰੋਜ਼ਗਾਰ ਦੇ ਮੌਕਿਆ ਵਿੱਚ ਵਾਧਾ ਅਤੇ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਬਿਹਤਰ ਬਣਾਇਆ ਜਾ ਸਕੇ।

ਮੁੱਖ ਮੰਤਰੀ,ਪੰਜਾਬਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ (ਸੇਵਾਮੁਕਤ) ਨਾਲ ਪੰਜਾਬ ਦੇ ਦੌਰੇਤੇ ਆਏ ਉੱਦਮੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਸ਼ੁਰੂ ਕੀਤੀਆਂ ਸਨਅਤੀ ਨੀਤੀਆਂ ਅਤੇ ਰਣਨੀਤੀਆਂ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮਗਰੋਂ ਸ੍ਰੀ ਆਹਲੂਵਾਲੀਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੇ ਨਿਵੇਸ਼ ਨੂੰ ਵਧਾਉਣ ਸਬੰਧੀ ਯੋਜਨਾਵਾਂ ਬਾਰੇ ਜਾਣੂੰ ਕਰਵਾਉਣਗੇ।

ਬੋਰਡ ਆਫ਼ ਕੰਟੀਨੈਂਟਲ ਇੰਜਨਜ਼ ਜੋ ਭਾਰਤ ਦੇ ਇੰਜਣ ਮੁਹੱਈਆ ਕਰਵਾਉਣ ਦੇ ਮੋਹਰੀਆਂ ਵਿੱਚੋਂ ਹੈ, ਵਿੱਚ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਆਹਲੂਵਾਲੀਆ ਨੇ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ,ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਪੰਜਾਬ ਇਨੋਵੇਸ਼ਨ ਮਿਸ਼ਨ ਸਮੇਤ ਉਦਯੋਗਿਕ ਖੇਤਰਾਂ ਵਿੱਚ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਵੇਸ਼-ਪੱਖੀ ਮਾਹੌਲ ਵਿੱਚ ਕਾਰੋਬਾਰਾਂ ਲਈ ਨਵੇਂ ਮੌਕੇ ਸਿਰਜੇ ਗਏ ਹਨ। ਜ਼ਿਕਰਯੋਗ ਹੈ ਕਿ ਸਾਲ2011ਤੋਂ2018ਵਿਚਕਾਰ ਸ੍ਰੀ ਆਹਲੂਵਾਲੀਆ ਨੇ ਐਲ.ਕੇ.ਕਿਊ. ਕਾਰਪੋਰੇਸ਼ਨ ਦੇ ਭਾਰਤ ਵਿੱਚ ਸੰਚਾਲਨ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਅਤੇ ਉਹ ਇਸ ਸਾਲ ਬ੍ਰਾਂਡ ਸਟ੍ਰੈਟਿਜੀ ਏਜੰਸੀ ਪ੍ਰਿੰਸੀਪਲ ਇੰਡੀਆ ਦੇ ਗੈਰ-ਕਾਰਜਕਾਰੀ ਚੇਅਰਮੈਨ ਵਜੋਂ ਨਿਯੁਕਤ ਹੋਏ।

ਸ੍ਰੀ ਆਹਲੂਵਾਲੀਆ ਨੇ ਪੰਜਾਬ ਨਾਲ ਆਪਣੇ ਪੁਰਖਿਆਂ ਦੀ ਸਾਂਝ ਨੂੰ ਵੀ ਯਾਦ ਕੀਤਾ। ਉਹ ਆਹਲੂਵਾਲੀਆ ਫੈਮਿਲੀ ਫਾਊਂਡੇਸ਼ਨ ਦੇ ਸੰਸਥਾਪਕ ਮੁਖੀ ਵੀ ਹਨ,ਜੋ ਪੱਛੜੇ ਅਤੇ ਗਰੀਬ ਬੱਚਿਆਂ ਦੇ ਵਿਕਾਸ ਲਈ ਵਿਦਿਅਕ ਅਤੇ ਚੈਰੀਟੇਬਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਵਿੱਚ ਸਮਾਜ ਸੇਵੀ ਕਾਰਜ ਕਰ ਰਹੇ ਹਨ ਅਤੇਉਨ੍ਹਾਂ ਨੇ ਆਪਣੀ ਮਾਤ ਭੂਮੀ ਨੂੰ “ਵਾਪਸ ਦੇਣ” ਸਬੰਧੀ ਆਪਣੇ ਮਿਸ਼ਨ ਬਾਰੇ ਦੱਸਦਿਆ ਕਿਹਾ ਕਿ ਮੈਂ ਇਸ ਮਹਾਨ ਭੂਮੀ ਅਤੇ ਮੇਰੇ ਤੋਂ ਪਹਿਲਾਂ ਇਸ ਭੂਮੀ ਵਿੱਚੋਂ ਜਨਮੇ ਲੋਕਾਂ ਦਾ ਰਿਣੀ ਹਾਂ।

ਸਾਲ2011ਵਿੱਚ ਸਥਾਪਤ ਕੀਤੀ ਇਹ ਫਾਊਂਡੇਸ਼ਨ ਭਾਰਤ ਅਤੇ ਯੂ.ਕੇ. ਵਿੱਚ ਮਹਿਲਾਵਾਂ,ਬੱਚਿਆਂ ਅਤੇ ਪੱਛੜੇ ਲੋਕਾਂ ਦੇ ਜੀਵਨ ਨੂੰ ਸਕਾਰਾਤਮਕ ਢੰਗ ਨਾਲ ਬਿਹਤਰ ਬਣਾਉਣ ਸਬੰਧੀ ਪ੍ਰਾਜੈਕਟਾਂ ਨੂੰ ਸਹਾਇਤਾ ਪ੍ਰਦਾਨ ਕਰਨਤੇ ਕੇਂਦਰਿਤ ਹੈ। ਫਾਊਂਡੇਸ਼ਨ ਵੱਲੋਂ ਕੀਤੇ ਮਹੱਤਵਪੂਰਨ ਸਮਾਜ ਸੇਵੀ ਕਾਰਜਾਂ ਵਿੱਚ ਖ਼ਾਲਸਾ ਏਡ,ਜਲ੍ਹਿਆਂਵਾਲਾ ਬਾਗ ਕਤਲੇਆਮ ਯਾਦਗਾਰ ਅਤੇ ਨਿਸ਼ਕਾਮ ‘ਸਵਾਤ’ ਨੂੰ ਸਹਿਯੋਗ ਦੇਣ ਤੋਂ ਇਲਾਵਾ ਸਾਲ2018ਵਿੱਚ ਜਾਗ੍ਰਿਤੀ ਸੇਵਾ ਟਰੱਸਟ ਨੂੰ ਫ਼ਰੀਦਾਬਾਦ ਵਿੱਚ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਅਸਮਰੱਥ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਲਈ ਨਵਾਂ ਸਕੂਲ ਬਣਾਉਣ ਵਾਸਤੇ ਯੋਗਦਾਨ ਦੇਣਾ ਸ਼ਾਮਲ ਹੈ।

ਉਨ੍ਹਾਂ ਕਿਹਾ, “ਪੰਜਾਬ ਵਿੱਚ ਵੱਸਣਾ ਮੇਰੀ ਲੰਮੇ ਸਮੇਂ ਦੀ ਇੱਛਾ ਹੈ ਅਤੇ ਆਪਣੀ ਮਾਤ ਭੂਮੀ ਦੀ ਪ੍ਰਗਤੀ ਲਈ ਹਮੇਸ਼ਾ ਵੱਧ ਤੋਂ ਵੱਧ ਮੌਕਿਆਂਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਜੋ ਇਸ ਮਹਾਨ ਰਾਸ਼ਟਰ ਅਤੇ ਇਸ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।”

ਇਸ ਤੋਂ ਪਹਿਲਾਂ ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਸੁਖਪਾਲ ਸਿੰਘ ਆਹਲੂਵਾਲੀਆ ਵਰਗੇ ਪੰਜਾਬੀਆਂ ਦੀ ਸੇਵਾ ਭਾਵਨਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ ਜਿਨ੍ਹਾਂ ਲਈ ਪੰਜਾਬ ਅਤੇ ਭਾਰਤ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਣਾ ਸਭ ਤੋਂ ਵੱਡਾ ਫਰਜ਼ ਹੈ। ਜਨਰਲ ਸ਼ੇਰਗਿੱਲ ਨੇ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਉਨ੍ਹਾਂ ਦੇ ਪੇਸ਼ੇਵਰ ਅਤੇ ਸਮਾਜ ਸੇਵੀ ਕਾਰਜਾਂ ਰਾਹੀਂ ਪੰਜਾਬ ਦੇ ਵਿਕਾਸ ਨਾਲ ਜੁੜੇ ਰਹਿਣ ਲਈ ਉਨ੍ਹਾਂ ਦੇ ਕਰਜ਼ਦਾਰ ਹਾਂ।

Spread the love