ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਗਈ ਹੈ।

ਸੋਮ ਪ੍ਰਕਾਸ਼ ਨੇ ਚਿੱਠੀ ‘ਚ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਖ਼ਬਰਾਂ ਮੁਤਾਬਕ ਪੰਜਾਬ ਸਰਕਾਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ’ਤੇ ਵਿਚਾਰ ਚਰਚਾ ਕਰ ਰਹੀ ਹੈ। ਤਾਂ ਇਸਨੂੰ ਨੂੰ ਦੇਖਦੇ ਹੋਏ ਇਹ ਗੱਲ ਨੂੰ ਧਿਆਨ ਵਿੱਚ ਲਿਆਉਣਾ ਜ਼ਰੂਰੀ ਸੀ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਫਗਵਾੜਾ ਮੈਰਿਟ ਦੇ ਹਿਸਾਬ ਨਾਲ ਹੱਕਦਾਰ ਹੈ ਇਸ ਲਈ ਫਗਵਾੜਾ ਨੂੰ ਜ਼ਿਲ੍ਹਾਂ ਬਣਾਇਆ ਜਾਵੇ ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਿਆ ਹੈ। ਜਿਸ ਤੋਂ ਬਾਅਦ ਫਿਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਉੱਠੀ ਹੈ ਜਿਸ ‘ਤੇ ਸਰਕਾਰ ਅਜੇ ਵਿਚਾਰ ਕਰ ਰਹੀ ਹੈ ਤੇ ਇਸ ਸਭ ਦੇ ਵਿਚਾਲੇ ਹੁਣ ਫਗਵਾੜਾ ਨੂੰ ਵੀ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ ਹੈ।

Spread the love