ਖ਼ਬਰ ਮੈਕਸੀਕੋ ਤੋਂ ਹੈ ਜਿੱਥੇ ਦੀ ਸੁਪਰੀਮ ਕੋਰਟ ਨੇ ਗਰਭਪਾਤ ਨੂੰ ਅਪਰਾਧ ਦੇ ਦਾਇਰੇ ਤੋਂ ਹਟਾਉਣ ਦਾ ਵੱਡਾ ਫੈਸਲਾ ਲੈਂਦਿਆਂ ਇਸ ਨੂੰ ਔਰਤਾਂ ਦੇ ਹੱਕ ਦੀ ਗੱਲ ਕਿਹਾ ਹੈ।

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਗਰਭਪਾਤ ਕਰਾਉਣ ਵਾਲੀ ਕਿਸੇ ਵੀ ਔਰਤ ’ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕੇਗਾ।

ਉਨ੍ਹਾਂ ਨੇ ਕਿਹਾ ਕਿ ਔਰਤਾਂ ਨੂੰ ਗਰਭਪਾਤ ਦੇ ਅਧਿਕਾਰ ਤੋਂ ਵਾਂਝਾ ਕਰਨਾ ਇਕ ਬਹੁਤ ਵੱਡੀ ਸਮਾਜਿਕ ਬੇਇਨਸਾਫੀ ਸੀ।

ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਗਰਭਪਾਤ ਲਈ ਜੇਲ੍ਹ ਨਹੀਂ ਜਾਣਾ ਪਵੇਗਾ।

ਦੱਸ ਦੇਈਏ ਕਿ ਮੈਕਸੀਕਨ ਸੁਪਰੀਮ ਕੋਰਟ ਦੇ ਸਰਬਸੰਮਤੀ ਨਾਲ ਗਰਭਪਾਤ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਮੁਕਤ ਕਰਨ ਦੇ ਫੈਸਲੇ ਤੋਂ ਮੁੱਖ ਰੂਪ ਨਾਲ ਗਰੀਬ ਔਰਤਾਂ ਨੂੰ ਮਦਦ ਮਿਲੇਗੀ, ਜੋ ਬੀਤੇ ਸਮੇਂ ’ਚ ਅਪਰਾਧ ਕੀਤੇ ਦੰਡ ਦਾ ਖਮਿਆਜਾ ਭੁਗਤ ਰਹੀ ਹੈ।

Spread the love