ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਅੱਜ ਕੇਂਦਰ ਸਰਕਾਰ ਵੱਲੋਂ ਵੱਡੀ ਜ਼ਿਮੇਵਾਰੀ ਸੋਂਪੀ ਗਈ ਹੈ।

ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਣਾਇਆ ਗਿਆ ਹੈ। ਲਾਲਪੁਰਾ ਨੂੰ ਵਧਾਈ ਦਿੰਦੇ ਹੋਏ, ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਤੁਹਾਨੂੰ ਇਸ ਯੋਗ ਸਨਮਾਨ ਲਈ ਚੁਣਿਆ।

ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਲਾਲਪੁਰਾ ਭਾਜਪਾ ਦੇ ਬੁਲਾਰੇ ਦੀ ਭੂਮਿਕਾ ਨਿਭਾ ਰਹੇ ਸਨ। 1992 ਵਿੱਚ ਘੱਟ ਗਿਣਤੀ ਕਮਿਸ਼ਨ ਨੂੰ ਵਿਧਾਨਿਕ ਸ਼ਕਤੀ ਮਿਲਣ ਤੋਂ ਬਾਅਦ ਲਾਲਪੁਰਾ ਇਸਦੇ ਚੇਅਰਮੈਨ ਬਣਨ ਵਾਲੇ ਦੂਜੇ ਸਿੱਖ ਹਨ। ਇੱਕ ਮੌਕੇ ਲਾਲਪੁਰਾ ਨੇ ਆਪਣੀ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਸ੍ਰੀ ਜੇ.ਪੀ.ਨੱਢਾ ਦਾ ਧੰਨਵਾਦ ਕੀਤਾ ਹੈ। ਲਾਲਪੁਰਾ ਹੁਣ ਤੱਕ ਭਾਜਪਾ ਦੇ ਕੌਮੀ ਬੁਲਾਰੇ ਵਜੋਂ ਸੇਵਾ ਨਿਭਾਅ ਰਹੇ ਸਨ।

Spread the love