ਸ੍ਰੀ ਮੁਕਤਸਰ ਸਾਹਿਬ ‘ਚ ਦੁਕਾਨਦਾਰਾਂ ਵੱਲੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦਾ ਸਖ਼ਤ ਵਿਰੋਧ ਕੀਤਾ ਗਿਆ।

ਦੁਕਾਨਦਾਰਾਂ ਨੇ ਨਾਜਾਇਜ਼ ਦਖਲਅੰਦਾਜੀ ਕਰਨ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ। ਦਰਅਸਲ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਤੋਂ ਮਲੋਟ ਰੋਡ ‘ਤੇ ਡਿਵਾਇਡਰ ਬਣਾਇਆ ਜਾ ਰਿਹਾ ਹੈ। ਜਦੋਂ ਦੁਕਾਨਦਾਰਾਂ ਨੂੰ ਪਤਾ ਲੱਗਿਆ ਕਿ ਡਿਵਾਇਡਰ

ਬਣਾਉਣ ‘ਚ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਦੀ ਦਿਲਚਸਪੀ ਹੈ ਤਾਂ ਦੁਕਾਨਦਾਰਾਂ ਨੇ ਰਾਜਾ ਵੜਿੰਗ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।

ਇਸ ਦੌਰਾਨ ਜਦੋਂ ਪੱਤਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੂੰ ਦੁਕਾਨਦਾਰਾਂ ਦੀ ਸਮੱਸਿਆ ਬਾਰੇ ਦੱਸਿਆ ਤਾਂ ਉਨ੍ਹਾਂ ਕਿਹਾ ਕਿ ਡਿਵਾਇਡਰ ਨੂੰ ਬਣਾਉਣ ਤੋਂ ਫਿਲਹਾਲ ਰੋਕ ਦਿੱਤਾ ਗਿਆ ਹੈ ਅਤੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ।

Spread the love