ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੁਮਾਇੰਦੇ ਵੀ ਪਹੁੰਚੇ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਸਾਨ ਜਥੇਬੰਦੀਆਂ ਪ੍ਰਤੀ ਨਰਾਜ਼ਗੀ ਜਤਾਈ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੀ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ ਅਤੇ ਅਸੀਂ ਜ਼ਬਰਦਸਤੀ ਕਿਸਾਨਾਂ ਤੋਂ ਸਮਾਂ ਲਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਪਰ ਸਾਨੂੰ ਹੀ ਮੀਟਿੰਗ ‘ਚ ਸੱਦਿਆ ਨਹੀਂ ਗਿਆ ।

ਇਸਦੇ ਨਾਲ ਹੀ ਬੈਂਸ ਨੇ ਕਿਹਾ ਕਿ ਕਿਸਾਨ ਸਭ ਤੋਂ ਮਹੱਤਵਪੂਰਨ ਹਨ। ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਜਾਂ ਇਕੱਠ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਮਿਊਂਸਪਲ ਚੋਣਾਂ ਦੌਰਾਨ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਚੋਣਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ।

Spread the love