ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸੱਤ ਮਹੀਨਿਆਂ ਵਿੱਚ ਪਹਿਲੀ ਵਾਰ ਗੱਲਬਾਤ ਕੀਤੀ।

ਵ੍ਹਾਈਟ ਹਾਊਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਮੁਕਾਬਲਾ ਸੰਘਰਸ਼ ਵਿੱਚ ਨਹੀਂ ਬਦਲਣਾ ਚਾਹੀਦਾ, ਇਸ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਹੋਈ।

ਇਸ ਬਾਰੇ ਗੱਲਬਾਤ ਵੀ ਹੋਈ ਕਿ ਭਵਿੱਖ ਵਿੱਚ ਅਜਿਹੀ ਕੋਈ ਸਥਿਤੀ ਪੈਦਾ ਨਾ ਹੋਵੇ ਕਿ ਅਮਰੀਕਾ ਅਤੇ ਚੀਨ ਵਿਚਾਲੇ ਅਣਚਾਹੇ ਟਕਰਾਅ ਸ਼ੁਰੂ ਹੋ ਜਾਣ।

ਚੀਨੀ ਮੀਡੀਆ ਦੇ ਅਨੁਸਾਰ, ਜਿਨਪਿੰਗ ਨੇ ਬਾਇਡਨ ਨਾਲ ਗੱਲਬਾਤ ਵਿੱਚ ਦੱਸਿਆ ਕਿ ਉਨ੍ਹਾਂ ਦੀਆਂ ਨੀਤੀਆਂ ਦੇ ਕਾਰਨ ਚੀਨ ਦੇ ਸਾਹਮਣੇ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਖੜ੍ਹੀਆਂ ਹੋਈਆਂ ਹਨ।

ਦੋਹਾਂ ਨੇਤਾਵਾਂ ਦਰਮਿਆਨ ਵਿਆਪਕ ਰਣਨੀਤਕ ਚਰਚਾ ਹੋਈ।

ਇਸ ਦੌਰਾਨ ਉਨ੍ਹਾਂ ਮੁੱਦਿਆਂ ‘ਤੇ ਗੱਲਬਾਤ ਹੋਈ ਜਿੱਥੇ ਦੋਵਾਂ ਦੇਸ਼ਾਂ ਦੇ ਹਿੱਤ ਟਕਰਾ ਰਹੇ ਹਨ।

ਅਜਿਹੇ ਮਾਮਲਿਆਂ ਨੂੰ ਸੁਲਝਾਉਣ ਦੇ ਯਤਨ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕੋਈ ਅਹਿਮ ਫੈਸਲਾ ਨਹੀਂ ਲਿਆ ਗਿਆ।

ਬਿਆਨ ਵਿਚ ਕਿਹਾ ਗਿਆ ਹੈ ਕਿ ਗੱਲਬਾਤ ਅਮਰੀਕਾ ਅਤੇ ਪੀਸੀਆਰ ਵਿਚਾਲੇ ਮੁਕਾਬਲੇ ਦੀ ਜ਼ਿੰਮੇਵਾਰੀ ਲਿਆਉਣ ਦੀ ਕੋਸ਼ਿਸ਼ ਦਾ ਹਿੱਸਾ ਹੈ।

Spread the love