ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ’ਚ ਕਿਸਾਨ ਅੰਦੋਲਨ ਅਤੇ ਪੰਜਾਬ ’ਚ ਸਿਆਸੀ ਰੈਲੀਆਂ ਦੇ ਸਬੰਧ ’ਚ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲਈ ਸਵੇਰੇ 11 ਵਜੇ ਚੰਡੀਗੜ੍ਹ ਦਾ ਸਮਾਂ ਦਿੱਤਾ ਗਿਆ ਸੀ, ਇਸ ਮੀਟਿੰਗ ਲਈ ਰਾਜਨੀਤਕ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਅਕਾਲੀ ਦਲ ਵਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਪਹੁੰਚ ਚੁੱਕੇ ਹਨ।

ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਪਹੁੰਚ ਚੁੱਕੇ ਹਨ। ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਦੀ ਮੀਟਿੰਗ ਲਈ ਪਹੁੰਚੇ ਚੁੱਕੇ ਹਨ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 ‘ਚ ਪੀਪਲਜ਼ ਕਨਵੈਨਸ਼ਨ ਹਾਲ ‘ਚ ਰੱਖੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਆਪਣੀ ਮੀਟਿੰਗ ਕਰ ਚੁੱਕੀਆਂ ਹਨ।

ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਜਥੇਬੰਦੀਆਂ ਦੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਵੱਖਰੇ -ਵੱਖਰੇ ਸਮੇਂ ‘ਤੇ ਬੈਠਕ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੂੰ 11.15 ਤੋਂ 12 ਵਜੇ ਤੱਕ ਦਾ ਸਮਾਂ ਮਿਲਿਆ ਹੈ। ਕਾਂਗਰਸ ਨੂੰ 12 ਵਜੇ ਤੋਂ 12.30 ਵਜੇ ਤੱਕ ਦਾ ਸਮਾਂ ਮਿਲਿਆ ਹੈ। ਆਪ ਨੂੰ 12.30 ਵਜੇ ਤੋਂ ਲੈ ਕੇ 1 ਵਜੇ ਤੱਕ ਦਾ ਸਮਾਂ ਮਿਲਿਆ ਹੈ। ਲੋਕ ਇਨਸਾਫ ਪਾਰਟੀ ਨੂੰ 1 ਵਜੇ ਤੋਂ ਲੈ ਕੇ 1.30 ਵਜੇ ਤੱਕ ਸਮਾਂ ਹੈ। ਬਸਪਾ ਨੂੰ 2.30 ਵਜੇ ਤੋਂ ਲੈ ਕੇ 3 ਵਜੇ ਤੱਕ ਦਾ ਸਮਾਂ ਮਿਲਿਆ ਹੈ।

Spread the love