ਦੁਨੀਆ ਦੇ ਪੰਜ ਵੱਡੇ ਦੇਸ਼ਾਂ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਦੇ ਸੰਗਠਨ ਬਿ੍ਕਸ ਨੇ ਅਫ਼ਗਾਨਿਸਤਾਨ ਦੇ ਹਾਲਾਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਅਤੇ ਇਸ ਦੇਸ਼ ਨੂੰ ਅੱਤਵਾਦ ਦੀ ਪਨਾਹਗਾਹ ਬਣਨ ਤੋਂ ਰੋਕਣ ਦੀ ਅਪੀਲ ਕੀਤੀ ਹੈ।

ਬ੍ਰਿਕਸ ਦੇਸ਼ਾਂ ਦੇ ਪ੍ਰਮੁੱਖਾਂ ਦੀ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਜਿਨ੍ਹਾਂ ‘ਚ ਸਿਰਫ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਭਾਸ਼ਣ ਵਿਚ ਅਫ਼ਗਾਨਿਸਤਾਨ ਦੇ ਹਾਲਾਤ ਦਾ ਸਿੱਧੇ ਤੌਰ ’ਤੇ ਜ਼ਿਕਰ ਕੀਤਾ ਪਰ ਸਾਰੇ ਦੇਸ਼ਾਂ ਵੱਲੋਂ ਬਾਅਦ ਵਿਚ ਦੱਸਿਆ ਗਿਆ ਕਿ ਅੰਦਰੂਨੀ ਚਰਚਾ ਵਿਚ ਅਫ਼ਗਾਨਿਸਤਾਨ ਇਕ ਵੱਡਾ ਮੁੱਦਾ ਰਿਹਾ।

ਮੀਟਿੰਗ ਵਿਚ ਅੱਤਵਾਦ ਅਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਸਹਿਯੋਗ ’ਤੇ ਵੀ ਚਰਚਾ ਹੋਈ।

ਬਿ੍ਕਸ ਦੇਸ਼ਾਂ ਦੇ ਐਲਾਨਨਾਮੇ ਵਿਚ ਅੱਤਵਾਦ ਦੇ ਖ਼ਿਲਾਫ਼ ਸਾਂਝੀ ਲੜਾਈ ਅਤੇ ਕੌਮਾਂਤਰੀ ਪੱਧਰ ’ਤੇ ਹੋਰ ਡੂੰਘੇ ਸਹਿਯੋਗ ਦੀ ਗੱਲ ਹੈ, ਪਰ ਇਸ ਸਾਲ ਦੇ ਐਲਾਨਨਾਮੇ ਵਿਚ ਅੱਤਵਾਦੀ ਸੰਗਠਨਾਂ ਦਾ ਨਾਂ ਨਹੀਂ ਹੈ, ਜਿਸ ਦੇ ਖ਼ਿਲਾਫ਼ ਇਹ ਦੇਸ਼ ਕਾਰਵਾਈ ਕਰਨ ਦਾ ਮੁੱਦਾ ਚੁੱਕਦੇ ਰਹੇ ਹਨ।

ਇਸ ਵਿਚ ਇਹ ਜ਼ਰੂਰ ਹੈ ਕਿ ਬ੍ਰਿਕਸ ਦੇਸ਼ਾਂ ਵਿਚਾਲੇ ਅੱਤਵਾਦ ਦੇ ਖ਼ਿਲਾਫ਼ ਇਕ ਰਣਨੀਤੀ ਬਣਾਉਣ ’ਤੇ ਸਹਿਮਤੀ ਬਣੀ ਹੈ, ਜਿਸ ਦੇ ਤਹਿਤ ਇਕ ਕਾਰਜ ਯੋਜਨਾ ਨੂੰ ਹਰੀ ਝੰਡੀ ਦਿਖਾਈ ਗਈ ਹੈ।

ਬਿ੍ਕਸ ਨੇ ਉਮੀਦ ਪ੍ਰਗਟਾਈ ਕਿ ਅਫ਼ਗਾਨਿਸਤਾਨ ਵਿਚ ਅੱਤਵਾਦ ਦੇ ਖ਼ਿਲਾਫ਼ ਲੜਾਈ ਨੂੰ ਤਰਜੀਹ ਦਿੱਤੀ ਜਾਵੇਗੀ।ਪ੍ਰਧਾਨ ਮੰਤਰੀ ਮੋਦੀ ਨੇ ਚੀਨ ਸਮੇਤ ਸਾਰੇ ਦੇਸ਼ਾਂ ਨੂੰ ਮੀਟਿੰਗ ਨੂੰ ਸਫ਼ਲ ਬਣਾਉਣ ਵਿਚ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Spread the love