ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਵੀਰਵਾਰ ਦੇਰ ਰਾਤ ਲੁਧਿਆਣਾ ਦੇ ਵਿੱਚ ਦੇਹਾਂਤ ਹੋ ਗਿਆ। ਜਨਾਜੇ ਦੀ ਨਮਾਜ਼ 10 ਸਤੰਬਰ ਨੂੰ ਰਾਤ 8:30 ਵਜੇ ਫੀਲਡ ਗੰਜ ਚੌਕ ਜਾਮਾ ਮਸਜਿਦ ਦੇ ਬਾਹਰ ਅਦਾ ਕੀਤੀ ਜਾਵੇਗੀ। ਪੰਜਾਬ ਸ਼ਾਹੀ ਇਮਾਮ ਸੀਐਮਸੀ ‘ਚ 12:10 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਏ।

ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਬੀਤੇ ਦਿਨੀਂ ਕ੍ਰਿਸ਼ਨ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿਥੇ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲੲੈ। ਪੰਜਾਬ ਸ਼ਾਹੀ ਇਮਾਮ ਸੁਤੰਤਰਤਾ ਸੈਨਾਨੀ ਪਰਿਵਾਰ ਤੋਂ ਸਨ ਅਤੇ ਪਰਿਵਾਰ ਨੇ ਆਜ਼ਾਦੀ ਦੇ ਲਈ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਸੀ।

ਉਨ੍ਹਾਂ ਦੇ ਦੇਹਾਂਤ ਦੇ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਮੁਸਲਿਮ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਾਂਸਦ ਰਵਨੀਤ ਬਿੱਟੂ ਵਿਧਾਇਕ ਸਣੇ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ ਜਿਨਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ।

ਉਨਾਂ ਇਹ ਵੀ ਕਿਹਾ ਕਿ ਧਾਰਮਿਕ ਹਲਕਿਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੈ।ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ

ਦੱਸਣਯੋਗ ਹੈ ਕਿ ਸ਼ਾਹੀ ਇਮਾਮ ਨੇ ਫਿਲਮ ਸੁਫਨਾ ਦੇ ਗੀਤ ‘ਕਬੂਲ ਹੈ’ ‘ਚ ਰਸੂਲ ਸ਼ਬਦ ਦਾ ਇਸਤੇਮਾਲ ਕਰਨ ਤੋਂ ਬਾਅਦ ਐਮੀ ਵਿਰਕ ਤੇ ਲੇਖਕ ਜਾਨੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਇੱਕ ਜਸਨੂਰ ਨਾਮ ਦੀ ਕੁੜੀ ਨੇ ਰਸੂਲ ਸ਼ਬਦ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ ਇਸ ਨਾਲ ਮੁਸਲਿਮ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਲਈ ਐਮੀ ਵਿਰਕ ਤੇ ਜਾਨੀ ਮਾਫ਼ੀ ਮੰਗਣ। ਜਸਨੂਰ ਨੇ ਇਸ ਦੀ ਸ਼ਿਕਾਇਤ ਜਾਮਾ ਮਸਜਿਦ ਲੁਧਿਆਣਾ ਦੇ ਨਾਇਬ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਕੀਤੀ ਸੀ।

Spread the love